ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ ਰੁਕੇਗਾ ਮੀਂਹ, ਪੜ੍ਹੋ Latest Update
Wednesday, Sep 03, 2025 - 07:09 PM (IST)

ਜਲੰਧਰ (ਵੈੱਬ ਡੈਸਕ)- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਦਿੱਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਤੋਂ ਕੁਝ ਰਾਹਤ ਮਿਲ ਸਕਦੀ ਹੈ। ਉਥੇ ਹੀ ਅੱਜ ਲਈ ਮੌਸਮ ਵਿਭਾਗ ਵੱਲੋਂ ਸੂਬੇ ‘ਚ ਬਾਰਿਸ਼ ਦਾ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 4, 5, 6 ਅਤੇ 7 ਸਤੰਬਰ ਨੂੰ ਲੈ ਕੇ ਫਿਲਹਾਲ ਵਿਭਾਗ ਵੱਲੋਂ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹੜ੍ਹਾਂ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਨਵਬੰਰ ਤੱਕ ਲੱਗੀ ਵੱਡੀ ਪਾਬੰਦੀ, ਜਾਰੀ ਹੋਏ ਸਖ਼ਤ ਹੁਕਮ
ਇਨ੍ਹਾਂ ਜ਼ਿਲ੍ਹਿਆਂ ਵਿਚ ਅੱਜ ਓਰੇਂਜ ਤੇ ਯੈਲੋ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ,ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ‘ਚ ਓਰੇਂਜ ਅਲਰਟ ਹੈ, ਉੱਥੇ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਵਿਚ ਯੈਲੋ ਅਲਰਟ ਰਹੇਗਾ। ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਤਾਜ਼ਾ ਜਾਣਕਾਰੀ ਵਿਚ ਅੱਜ ਮਾਨਸਾ, ਬਰਨਾਲਾ, ਬਠਿੰਡਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਬਾਅਦ ਕੋਈ ਬਾਰਿਸ਼ ਨਹੀਂ ਵਿਖਾਈ ਗਈ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ
ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਬੀਤੇ ਦਿਨ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ ਵਿਚ ਰੈੱਡ ਅਲਰਟ ਐਲਾਨਿਆ ਸੀ, ਇਸ ਦੇ ਇਲਾਵਾ ਬਾਕੀ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਵਿਖਾਇਆ ਗਿਆ ਸੀ। ਬੀਤੇ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ। ਅੰਮ੍ਰਿਤਸਰ ‘ਚ 1 ਮਿਮੀ, ਲੁਧਿਆਣਾ ‘ਚ 0.2 ਮਿਮੀ, ਪਟਿਆਲਾ ‘ਚ 1 ਮਿਮੀ, ਫਿਰੋਜ਼ਪੁਰ ‘ਚ 4 ਮਿਮੀ, ਹੁਸ਼ਿਆਰਪੁਰ ‘ਚ 1.5 ਮਿਮੀ, ਮਾਨਸਾ ‘ਚ 4 ਮਿਮੀ, ਪਠਾਨਕੋਟ ‘ਚ 14 ਮਿਮੀ, ਥੀਨ ਡੈਮ(ਪਠਾਨਕੋਟ) ‘ਚ 12.5 ਮਿਮੀ, ਭਾਖੜਾ ਡੈਮ(ਰੂਪਨਗਰ) ‘ਚ 10.5 ਮਿਮੀ, ਮੁਹਾਲੀ ‘ਚ 0.5 ਮਿਮੀ, ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ‘ਚ 10.5 ਮਿਮੀ ਤੇ ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ‘ਚ 1.5 ਮਿਮੀ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ‘ਚ 2.2 ਮਿਮੀ ਬਾਰਿਸ਼ ਦਰਜ ਕੀਤੀ ਗਈ।
ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਚਾੜ 'ਤਾ ਚੰਨ, ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਰੋਲ੍ਹ ਦਿੱਤਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e