ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

Friday, Oct 16, 2026 - 01:48 PM (IST)

ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਵਿੰਦ ਝੋਟੇ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਉਪਰ ਨਸ਼ਿਆਂ ਨੂੰ ਲੈ ਕੇ ਕੀਤੇ ਹਮਲੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮਾਨ ਨੇ ਸੋਸ਼ਲ ਮੀਡੀਆ ਤੇ ਕਿਹਾ ਕਿ ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ। 50 ਕਿਲੋਮੀਟਰ ਰੇਂਜ ਬੀ. ਐੱਸ. ਐੱਫ. ਕੋਲ ਹੈ, 3000 ਕਿੱਲੋ ਚਿੱਟਾ ਗੁਜਰਾਤ ਦੇ ਕਾਂਡਲਾ ਪੋਰਟ ਤੋਂ ਫੜਿਆ ਜਾ ਰਿਹੈ। ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜ਼ਿੰਮੇਵਾਰੀ ਸੰਭਾਲੋ। ਆਪਣੇ ਚਮਚਿਆਂ ਦੁਆਰਾ ਲਿਖੇ ਲਿਖਾਏ ਟਵੀਟ ਕਾਪੀ ਪੇਸਟ ਨਾ ਕਰੋ। 

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਕੀ ਕਿਹਾ ਸੀ ਅਮਿਤ ਸ਼ਾਹ ਨੇ 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ 'ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਿਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ ? ਉਨ੍ਹਾਂ ਕਿਹਾ ਕਿ ਦਿੜਬਾ 'ਚ ਇਕ ਪਿਤਾ ਦਾ ਦਬਾਅ 'ਚ ਜ਼ਹਿਰ ਖਾ ਲੈਣਾ ਅਤੇ ਮਾਨਸਾ 'ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ 'ਆਪ' ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।' ਉਨ੍ਹਾਂ ਕਿਹਾ ਕਿ 'ਪੰਜਾਬ 'ਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ 'ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ।

ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News