ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

Tuesday, Oct 20, 2026 - 05:52 PM (IST)

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਮਾਨਸਾ : ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਸਾਡੇ ਨਾਲ ਦੁੱਖ ਵੰਡਾਉਣ ਆਏ ਸੀ। ਅਸੀਂ ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਪੁੱਤ ਦਾ ਇਨਸਾਫ ਦਿਵਾਓ। ਇਸ 'ਤੇ ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਸਾਨੂੰ ਇਨਸਾਫ ਦਿਵਾਉਣਗੇ। ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਨਾਲ ਸਾਡੀ ਜ਼ਿਆਦਾ ਗੱਲ ਨਹੀਂ ਹੋਈ ਪਰ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਤੁਸੀਂ ਉਡੀਕ ਕਰੋ ਪੂਰਾ ਇਨਸਾਫ ਹੋਵੇਗਾ। ਪਰਵਿੰਦਰ ਦੇ ਪਿਤਾ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ ਨਹੀਂ ਮਿਲਦਾ, ਅਸੀਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕਰਨ ਲਈ ਤਿਆਰ ਹਾਂ ਪਰ ਜੇਕਰ ਕੋਈ ਗਲਤ ਗੱਲ ਕਰੇਗਾ ਤਾਂ ਸਾਨੂੰ ਮਨਜ਼ੂਰ ਨਹੀਂ ਹੋਵੇਗੀ। 

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News