ਭਲਕੇ ਜਲੰਧਰ ''ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
Tuesday, Sep 29, 2026 - 05:56 PM (IST)
ਜਲੰਧਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ 30 ਸਤੰਬਰ ਨੂੰ ਜਲੰਧਰ ਪਹੁੰਚ ਰਹੇ ਹਨ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਭਾਜਪਾ ਵੱਲੋਂ ਜਲੰਧਰ ਵਿਚ ਹੋਣ ਵਾਲੀ ਮਹਾਂਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਇਹ ਰੈਲੀ ਨਸ਼ਾ ਵਿਰੋਧੀ ਯਾਤਰਾ ਦੇ ਸਮਾਪਤੀ ਸਮਾਗਮ ਵਜੋਂ ਕਰਵਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਰੈਲੀ ਲਈ ਜਲੰਧਰ ਵਿਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਚੱਲਦੇ ਲਗਭਗ 28 ਏਕੜ ਜ਼ਮੀਨ ਵਿਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ, ਜਦਕਿ ਸਮੁੱਚੇ ਸਮਾਗਮ ਲਈ ਲਗਭਗ 63 ਏਕੜ ਦਾ ਮੈਦਾਨ ਤਿਆਰ ਕੀਤਾ ਗਿਆ ਹੈ। ਇਸ ਰੈਲੀ ਲਈ 80 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਰੈਲੀ ਨੂੰ ਲੈ ਕੇ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਮਿਤ ਸ਼ਾਹ ਦੀ ਹਾਜ਼ਰੀ ਵਾਲੇ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਸ ਮੁੱਦੇ ਨਾਲ ਜੁੜੇ ਸਿਆਸੀ ਸੰਦੇਸ਼ ’ਤੇ ਵੀ ਧਿਆਨ ਕੇਂਦਰਿਤ ਰਹਿਣ ਦੀ ਸੰਭਾਵਨਾ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਵੀ ਜਲੰਧਰ ਵਿਚ ਡੇਰੇ ਲਗਾਏ ਗਏ ਹਨ ਅਤੇ ਲਗਾਤਾਰ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਰੈਲੀ ਨੂੰ ਲੈ ਕੇ ਸਮੁੱਚੀ ਭਾਜਪਾ ਪੱਬਾਂ ਭਾਰ ਹੈ।
ਇਹ ਵੀ ਪੜ੍ਹੋ : ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
