ਕਾਂਗਰਸ ’ਚ ਅਮਿਤ ਸ਼ਾਹ ਦਾ ਖੌਫ! ਨਤੀਜਿਆਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਪਰਿਵਾਰਾਂ ਸਣੇ ਰਾਜਸਥਾਨ ਭੇਜੇ

Wednesday, Mar 02, 2022 - 09:35 AM (IST)

ਪਟਿਆਲਾ (ਰਾਜੇਸ਼ ਪੰਜੌਲਾ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਬੇਸ਼ੱਕ 10 ਮਾਰਚ ਨੂੰ ਆਉਣੇ ਹਨ ਪਰ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ’ਚ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖੌਫ ਦਿਖਾਈ ਦੇ ਰਿਹਾ ਹੈ। ਇਹੀ ਕਾਰਨ ਹੈ ਕਿ ਕਾਂਗਰਸ ਪਾਰਟੀ ਨੇ ਜ਼ਿਆਦਾਤਰ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸੀ ਰਾਜ ਵਾਲੇ ਸੂਬੇ ਰਾਜਸਥਾਨ ’ਚ ਪਰਿਵਾਰਾਂ ਸਮੇਤ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਅਹਿਜੇ 40 ਸੰਭਾਵਿਤ ਉਮੀਦਵਾਰ ਹਨ ਜਿਨ੍ਹਾਂ ਦੇ ਸੀਟ ਜਿੱਤਣ ਦੀ ਪਾਰਟੀ ਨੂੰ ਉਮੀਦ ਹੈ। ਉਨ੍ਹਾਂ ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ ਅਤੇ ਜੈਸਲਮੇਰ ਦੇ ਹੋਟਲਾਂ ’ਚ ਭੇਜਿਆ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ

ਇਸ ਸਬੰਧੀ ਪੰਜਾਬ ਲੋਕ ਕਾਂਗਰਸ ਦੇ ਆਗੂਆਂ ਵੱਲੋਂ ਟਵੀਟ ਕਰ ਪੁੱਛਿਆ ਜਾ ਰਿਹਾ ਹੈ ਕਿ ਆਖਿਰ ਅਜਿਹਾ ਕੀ ਹੈ ਕਿ ਕਾਂਗਰਸੀ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਜਸਥਾਨ ਵਿਖੇ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ। ਕੁਝ ਉਮੀਦਵਾਰਾਂ ਨੂੰ ਦਾਰਜੀਲਿੰਗ ’ਚ ਭੇਜਣ ਦੀ ਸੂਚਨਾ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ’ਚ ਇਸ ਵਾਰ ਕਿਸੇ ਪਾਰਟੀ ਨੂੰ ਬਹੁਮਤ ਮਿਲਣ ਦੀ ਉਮੀਦ ਨਹੀਂ ਹੈ। ਜੇਕਰ ਅਕਾਲੀ ਦਲ 35 ਤੋਂ 40 ਵਿਚਕਾਰ ਸੀਟਾਂ ਜਿੱਤਦਾ ਹੈ। ਭਾਜਪਾ ਅਤੇ ਪੀ. ਐੱਲ. ਸੀ. ਗਠਜੋੜ 12 ਜਾਂ 15 ਸੀਟਾਂ ਜਿੱਤ ਗਿਆ ਤਾਂ ਕੇਂਦਰ ਸਰਕਾਰ ਕਾਂਗਰਸ ਦੇ ਵਿਧਾਇਕਾਂ ਦਾ ਇਕ ਗਰੁੱਪ ਤੋੜ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ

ਚੰਡੀਗੜ੍ਹ ਅਤੇ ਨਗਰ ਨਿਗਮ ਦੇ ਨਤੀਜਿਆਂ ਤੋਂ ਬਾਅਦ ਜਿਸ ਤਰ੍ਹਾਂ ਭਾਜਪਾ ਨੇ ਉਥੇ ਆਪਣਾ ਮੇਅਰ ਬਣਾ ਲਿਆ ਹੈ, ਉਸੇ ਸਟਾਈਲ ’ਚ ਭਾਜਪਾ ਪੰਜਾਬ ’ਚ ਵੀ ਆਪਣਾ ਖੇਡ ਨਾ ਖੇਡ ਜਾਵੇ। ਇਸ ਦਾ ਡਰ ਕਾਂਗਰਸ ਹਾਈਕਮਾਂਡ ਨੂੰ ਸਤਾ ਰਿਹਾ ਹੈ, ਜਿਸ ਕਰਕੇ ਸੰਭਾਵਿਤ ਅਹਿਤਿਆਤ ਵਰਤਿਆ ਜਾ ਰਿਹਾ ਹੈ। ਸੋਸ਼ਲ ਮੀਡੀਆ ’ਤੇ ਵੀ ਇਹ ਗੱਲ ਚੱਲ ਰਹੀ ਹੈ ਕਿ ਪੰਜਾਬ ਦੀ ਵਾਗਡੋਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹਵਾਲੇ ਹੈ, ਜਿਸ ਕਰ ਕੇ ਉਹ ਕੁਝ ਵੀ ਕਰ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

ਦੱਸ ਦੇਈਏ ਕਿ ਪਹਿਲਾਂ ਹੀ ਕਾਂਗਰਸ ਦੇ ਕਈ ਵਿਧਾਇਕ ਈ. ਡੀ. ਸ਼ਿਕੰਜੇ ’ਚ ਹਨ। ਅਜਿਹੇ ’ਚ ਪਾਰਟੀ ਆਪਣੇ ਵਿਧਾਇਕਾਂ ਨੂੰ ਸੁਰੱਖਿਅਤ ਰੱਖਣਾ ਚਾਹੁੰਦੀ ਹੈ। ਇਸੇ ਕਾਰਨ ਰਾਜਸਥਾਨ ਦੀ ਚੋਣ ਕੀਤੀ ਗਈ ਹੈ, ਕਿਉਂਕਿ ਉਥੇ ਕਾਂਗਰਸ ਪਾਰਟੀ ਦੀ ਸਰਕਾਰ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਿਧਾਇਕਾਂ ਨੂੰ ਸੰਭਾਲਣ ’ਚ ਮਾਸਟਰ ਦੱਸੇ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

 


rajwinder kaur

Content Editor

Related News