ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫਿਰੋਜ਼ਪੁਰ ਦੌਰਾ ਹੋਇਆ ਰੱਦ

Tuesday, Jul 18, 2023 - 06:21 PM (IST)

ਫਿਰੋਜ਼ਪੁਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 23 ਜੁਲਾਈ ਦੀ ਫਿਰੋਜ਼ਪੁਰ ਫੇਰੀ ਰੱਦ ਹੋ ਗਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪ੍ਰਸਤਾਵਿਤ ਦੌਰਾ ਕੁਝ ਜ਼ਰੂਰੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ ਅਤੇ ਸ਼ਾਹ ਵਲੋਂ ਇਸ ਦੇ ਉਦਘਾਟਨ ਦੀ ਨਵੀਂ ਤਾਰੀਖ਼ ਜਲਦੀ ਹੀ ਜਾਰੀ ਕੀਤੀ ਜਾਵੇਗੀ। ਅਮਿਤ ਸ਼ਾਹ ਨੇ ਇਥੇ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੀ. ਜੀ. ਆਈ. ਸੈਟੇਲਾਈਟ ਕੇਂਦਰ ਦਾ ਉਦਘਾਟਨ ਕਰਨਾ ਸੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਭਾਗ ’ਚ ਵੱਡਾ ਫੇਰਬਦਲ, 6 IPS ਤੇ 11 PPS ਅਫਸਰਾਂ ਦੇ ਤਬਾਦਲੇ

ਯੂ. ਪੀ. ਏ. ਸਰਕਾਰ ਨੇ ਸਰਹੱਦੀ ਖੇਤਰ ਵਿਚ ਸਿਹਤ ਸਹੂਲਤਾਂ ਨੂੰ ਹੁਲਾਰਾ ਦੇਣ ਲਈ 2013 ਵਿਚ ਬਹੁਤ ਮਸ਼ਹੂਰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਨੂੰ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 5 ਜਨਵਰੀ ਨੂੰ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ ਪਰ ਫਿਰੋਜ਼ਪੁਰ ਵਿਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾਮ ਕਾਰਨ ਉਨ੍ਹਾਂ ਦਾ ਕਾਫਲਾ ਫਲਾਈਓਵਰ ’ਤੇ ਰੋਕੇ ਜਾਣ ਕਾਰਨ ਸੁਰੱਖਿਆ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ ਸੀ। ਬਾਅਦ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਸੀ ਕਿ ਵਿਸਾਖੀ ’ਤੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਪਰ ਉਸ ਸਮੇਂ ਉਦਘਾਟਨ ਨਹੀਂ ਹੋ ਸਕਿਆ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News