ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ

Thursday, Mar 28, 2024 - 08:25 AM (IST)

ਜਲੰਧਰ (ਧਵਨ)– ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੀਆਂ ਨਜ਼ਰਾਂ ਹੁਣ ਅਕਾਲੀ ਦਲ ਦੇ ਕੁਝ ਵੱਡੇ ਆਗੂਆਂ ’ਤੇ ਟਿਕੀਆਂ ਹੋਈਆਂ ਹਨ। ਪੰਜਾਬ ’ਚ ਇਕੱਲਿਆਂ ਚੋਣ ਲੜਨ ਦੇ ਫੈਸਲੇ ਤੋਂ ਬਾਅਦ ਭਾਜਪਾ ਨੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪਾਰਟੀ ’ਚ ਸ਼ਾਮਲ ਕੀਤਾ ਸੀ ਅਤੇ ਬੀਤੇ ਦਿਨੀਂ ਉਸ ਨੇ ‘ਆਪ’ ਦੇ ਸੰਸਦ ਮੈਂਬਰ ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਹੁਣ ਭਾਜਪਾ ਦੇ ਕੇਂਦਰੀ ਨੇਤਾਵਾਂ ਦਾ ਮੰਨਣਾ ਹੈ ਕਿ ਹੁਣ ਪਾਰਟੀ ਦੀਆਂ ਨਜ਼ਰਾਂ ਅਕਾਲੀ ਦਲ ਦੇ ਮਾਲਵਾ ਦੇ ਕੁਝ ਨੇਤਾਵਾਂ ’ਤੇ ਟਿਕੀਆਂ ਹੋਈਆਂ ਹਨ। ਇਨ੍ਹਾਂ ਆਗੂਆਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਹੋ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੂੰ ਪਹਿਲਾਂ ਹੀ ਸੀ ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀ ਭਿਣਕ!

ਮਾਲਵਾ ਦਾ ਰਾਹ ਇਸ ਸਮੇਂ ਭਾਜਪਾ ਲਈ ਮੁਸ਼ਕਿਲ ਪ੍ਰਤੀਤ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਹੁਣ ਉਹ ਮਾਲਵਾ ਵੱਲ ਨਜ਼ਰਾਂ ਟਿਕਾ ਕੇ ਬੈਠੀ ਹੋਈ ਹੈ। ਅਕਾਲੀ ਦਲ ਦੇ ਕੁਝ ਵੱਡੇ ਨੇਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਪਰਕ ’ਚ ਹਨ। ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਪਾਰਟੀ ਇਸ ਸਮੇਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਅੱਗੇ ਚੱਲ ਰਹੀ ਹੈ। ਕੁਝ ਆਗੂਆਂ ਨੇ ਦੱਸਿਆ ਕਿ ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਨੂੰ ਤੋੜਨਾ ਵੀ ਜ਼ਰੂਰੀ ਹੈ।

ਇਹ ਖ਼ਬਰ ਵੀ ਪੜ੍ਹੋ - ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ! ਰਵਨੀਤ ਬਿੱਟੂ ਮਗਰੋਂ ਹੁਣ ਇਨ੍ਹਾਂ ਕਾਂਗਰਸੀਆਂ 'ਤੇ ਟਿਕੀਆਂ ਨਜ਼ਰਾਂ

ਪਹਿਲਾਂ ਤਾਂ ਭਾਜਪਾ ਨੇ ਅਕਾਲੀ ਦਲ ਦੀਆਂ ਸ਼ਰਤਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਤੋਂ ਬਾਅਦ ਭਾਜਪਾ ਨੇ ਹੋਰ ਸਿਆਸੀ ਪਾਰਟੀਆਂ ’ਚ ਸੰਨ੍ਹ ਲਾਉਣੀ ਸ਼ੁਰੂ ਕਰ ਦਿੱਤੀ। ਭਾਜਪਾ ਚਾਰ ਕੋਣੀ ਮੁਕਾਬਲੇ ਨੂੰ ਦੇਖਦੇ ਹੋਏ ਹੀ ਅੱਗੇ ਕਦਮ ਵਧਾ ਰਹੀ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਕੇਂਦਰੀ ਪੱਧਰ ’ਤੇ ਸਰਵੇ ਕਰਵਾਉਣ ਤੋਂ ਬਾਅਦ ਨੇਤਾਵਾਂ ਨੂੰ ਡੋਰੇ ਪਾ ਕੇ ਆਪਣੀ ਪਾਰਟੀ ’ਚ ਸ਼ਾਮਲ ਕਰ ਰਹੀ ਹੈ। ਜਿਹੜੇ ਨੇਤਾਵਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਆਪਣੇ ਨਾਲ ਹੋਰ ਨੇਤਾਵਾਂ ਨੂੰ ਵੀ ਲਿਆਉਣ ਦੀ ਗੱਲ ਕਹੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਸੰਨ੍ਹ ਲਾਉਣ ਤੋਂ ਬਾਅਦ ਪੰਜਾਬ ਦੀਆਂ ਸਿਆਸੀ ਪਾਰਟੀਆਂ ’ਚ ਤਰੱਥਲੀ ਮਚ ਗਈ ਹੈ ਕਿ ਆਉਣ ਵਾਲੇ ਸਮੇਂ ’ਚ ਕਾਫੀ ਕੁਝ ਉਲਟ-ਫੇਰ ਦੇਖਣ ਨੂੰ ਮਿਲ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News