ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਸਬੰਧੀ ਮੁੱਖ ਮੰਤਰੀਆਂ ਨਾਲ ਅਮਿਤ ਸ਼ਾਹ ਭਲਕੇ ਕਰਨਗੇ ਅਹਿਮ ਮੀਟਿੰਗ

Sunday, Jul 16, 2023 - 09:16 PM (IST)

ਚੰਡੀਗੜ੍ਹ (ਬਿਊਰੋ) : ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਦੇਸ਼ ਦੇ ਸਾਹਮਣੇ ਦੋ ਅਹਿਮ ਚੁਣੌਤੀਆਂ ਹਨ, ਜਿਨ੍ਹਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ’ਚੋਂ ਮਿਲਿਆ ਬੰਬ ਸ਼ੈੱਲ, ਪੁਲਸ ਨੇ ਇਲਾਕਾ ਕੀਤਾ ਸੀਲ

ਇਸ ’ਚ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਸ਼ਾਮਲ ਹੋਣਗੇ। ਸਰਹੱਦੀ ਸੂਬਾ ਹੋਣ ਕਾਰਨ ਆਏ ਦਿਨ ਹੀ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਡਰੋਨ ਜ਼ਰੀਏ ਨਸ਼ੇ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਨੂੰ ਕਿ ਬੀ. ਐੱਸ. ਐੱਫ. ਵੱਲੋਂ ਨਾਕਾਮ ਕੀਤਾ ਜਾਂਦਾ ਹੈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਮੁੱਦਾ ਉਠਾਇਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਦੇ ਇਨ੍ਹਾਂ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ’ਚ 17 ਤੇ 18 ਨੂੰ ਰਹੇਗੀ ਛੁੱਟੀ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Manoj

Content Editor

Related News