ਅੱਜ ਅੰਮ੍ਰਿਤਸਰ ਆਉਣਗੇ ਕੇਂਦਰੀ ਮੰਤਰੀ ਅਮਿਤ ਸ਼ਾਹ, CM ਮਾਨ ਚੁੱਕ ਸਕਦੇ ਨੇ ਇਹ ਮੁੱਦਾ

Tuesday, Sep 26, 2023 - 08:37 AM (IST)

ਅੰਮ੍ਰਿਤਸਰ (ਹਰੀਸ਼ਚੰਦਰ, ਧਵਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐੱਨ. ਜੈ਼ੱਡ. ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ, ਜਦੋਂ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਨੇ ਬੇਰਹਿਮੀ ਨਾਲ ਕੁੱਟੀ ਘਰਵਾਲੀ, ਚੀਕਾਂ ਮਾਰਦੀ ਰਹੀ ਪਰ ਪਤੀ ਨੂੰ ਭੋਰਾ ਤਰਸ ਨਾ ਆਇਆ

ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਕੈਬ ਬੁੱਕ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਹੁਣ ਸਸਤੇ 'ਚ ਮਿਲੇਗਾ ਸੇਵਾ ਦਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨ ਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੂਬਾ ਸਰਕਾਰ ਵਲੋਂ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News