20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ

Sunday, Oct 18, 2026 - 07:08 PM (IST)

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ/ਲੁਧਿਆਣਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ  ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਆਪਣੀ ਪੋਸਟ 'ਚ ਰਵਨੀਤ ਬਿੱਟੂ ਨੇ ਲਿਖਿਆ ਕਿ ਪੰਜਾਬ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਾ ਹੈ। ਅੱਜ ਪੰਜਾਬ ਨਸ਼ਿਆਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਨਸ਼ਿਆਂ ਦੇ ਖ਼ਾਤਮੇ, ਸਾਡੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਦ੍ਰਿੜ੍ਹ ਇੱਛਾ-ਸ਼ਕਤੀ, ਮਜ਼ਬੂਤ ਅਗਵਾਈ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ

ਬਿੱਟੂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਲੋਕਾਂ ਦਾ ਭਰੋਸਾ ਅਤੇ ਸਮਰਥਨ ਗੁਆ ਚੁੱਕੀ ਹੈ। ਉਨ੍ਹਾਂ ਪੰਜਾਬ ਦੇ ਹਰ ਵਸਨੀਕ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਿਤ ਸ਼ਾਹ ਜੀ ਦਾ ਸਾਥ ਦੇਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸਾਂਝੇ ਸੰਕਲਪ 'ਚ ਵਿਸ਼ਵਾਸ ਰੱਖਣ। ਆਓ, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਭਵਿੱਖ ਨੂੰ ਸੁਰੱਖਿਅਤ ਤੇ ਖੁਸ਼ਹਾਲ ਬਣਾਉਣ ਲਈ ਇਕਜੁੱਟ ਹੋਈਏ! 

ਇਹ ਵੀ ਪੜ੍ਹੋ- ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ

ਜਾਣਕਾਰੀ ਮੁਤਾਬਤ ਇਸ ਦੌਰੇ ਦੌਰਾਨ ਅਮਿਤ ਸ਼ਾਹ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ (ਐਂਟੀ-ਡਰੱਗ ਐਕਟਿਵਿਸਟ) ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਮਾਨਸਾ ਦੇ ਦੌਰੇ ਤੋਂ ਬਾਅਦ ਉਹ ਗੁਰਦਾਸਪੁਰ ਵੀ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਦੱਸ ਦੇਈਏ ਕਿ ਮਾਨਸਾ 'ਚ 13 ਅਕਤੂਬਰ ਨੂੰ ਨਸ਼ੇ ਦਾ ਵਿਰੋਧ ਕਰਨ 'ਤੇ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਦੋ ਦਿਨ ਬਾਅਦ, 15 ਅਕਤੂਬਰ ਦੀ ਰਾਤ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਖੇਤਰ ਦੇ ਮਾੜੀ ਪੰਨਵਾਂ ਪਿੰਡ 'ਚ ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਵਿਕਰਮਜੀਤ ਸਿੰਘ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਅਮਿਤ ਸ਼ਾਹ ਦਾ 20 ਦਿਨਾਂ 'ਚ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਨ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ। ਉਸ ਸਮੇਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਭਾਜਪਾ ਸਰਕਾਰ ਬਣਨ 'ਤੇ ਪੰਜਾਬ ਨੂੰ 31 ਦਸੰਬਰ 2029 ਤੱਕ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News