ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼

Saturday, Mar 14, 2026 - 01:31 PM (IST)

ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼

ਮੋਗਾ (ਵੈੱਬ ਡੈਸਕ) : ਅੱਜ ਮੋਗਾ ਦੇ ਕਿੱਲੀ ਚਹਿਲਾਂ ਵਿਚ ਅਮਿਤ ਸ਼ਾਹ ਦੀ 'ਬਦਲਾਅ ਰੈਲੀ' ਦੌਰਾਨ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਪੁਲਸ ਵਿਰੁੱਧ ਤਿੱਖਾ ਮੋਰਚਾ ਖੋਲ੍ਹਦਿਆਂ ਦੋਸ਼ ਲਾਇਆ ਹੈ ਕਿ ਸੂਬਾ ਪ੍ਰਸ਼ਾਸਨ ਵੱਲੋਂ ਜਾਣ-ਬੁੱਝ ਕੇ ਭਾਜਪਾ ਵਰਕਰਾਂ ਨੂੰ ਰੋਕਿਆ ਜਾ ਰਿਹਾ ਹੈ। ਚੁੱਘ ਨੇ ਦਾਅਵਾ ਕੀਤਾ ਕਿ ਭਾਜਪਾ ਵਰਕਰਾਂ ਦੀਆਂ ਲਗਭਗ ਡੇਢ ਹਜ਼ਾਰ (1,500) ਬੱਸਾਂ ਸੜਕਾਂ 'ਤੇ ਰੋਕ ਕੇ ਖੜ੍ਹੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਪੰਡਾਲ ਵਿਚ ਆਉਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਇਹ ਸਭ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰੇ 'ਤੇ ਹੋ ਰਿਹਾ ਹੈ।

ਇਹ ਵੀ ਪੜ੍ਹੋ : ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ

ਤਰੁਣ ਚੁੱਘ ਨੇ ਪੰਜਾਬ ਪੁਲਸ ਨੂੰ ਸਖ਼ਤ ਲਹਿਜ਼ੇ ਵਿਚ ਚੇਤਾਵਨੀ ਦਿੱਤੀ ਕਿ ਉਹ ਸਰਕਾਰ ਦੀਆਂ ਚਾਲਾਂ ਵਿਚ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਪੁਲਸ ਨੂੰ ਇਸ ਬਦਲਾਅ ਦੇ ਰਾਹ ਵਿਚ ਰੋਕ ਨਹੀਂ ਲਗਾਉਣੀ ਚਾਹੀਦੀ। ਚੁੱਘ ਨੇ ਸਪੱਸ਼ਟ ਕਿਹਾ ਕਿ ‘ਆਪ’ ਸਰਕਾਰ ਦੀਆਂ ਅਜਿਹੀਆਂ ਚਾਲਾਂ ਹੁਣ ਨਹੀਂ ਚੱਲਣਗੀਆਂ। ਉਨ੍ਹਾਂ ਅਨੁਸਾਰ, ਅੱਜ ਸਾਰਾ ਪੰਜਾਬ ਮੋਗੇ ਵੱਲ ਕੂਚ ਕਰ ਰਿਹਾ ਹੈ ਅਤੇ ਜਨਤਾ ਦੇ ਇਸ ਉਤਸ਼ਾਹ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਪੰਜਾਬ ਪੁਲਸ ਨੂੰ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਸਿਆਸੀ ਦਬਾਅ ਹੇਠ ਵਰਕਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News