ਅਮਿਤ ਸ਼ਾਹ ਦਾ ਵੱਡਾ ਐਲਾਨ, ਚੰਡੀਗੜ੍ਹ ’ਚ ਹੁਣ ਕੇਂਦਰੀ ਸਰਵਿਸ ਨਿਯਮ ਹੋਣਗੇ ਲਾਗੂ (ਵੀਡੀਓ)

03/27/2022 8:08:09 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਹੁਣ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਪੰਜਾਬ ਦੀ ਥਾਂ ਕੇਂਦਰੀ ਸਰਵਿਸ ਨਿਯਮ ਲਾਗੂ ਹੋਣਗੇ। ਇਸ ਸਬੰਧੀ ਨੋਟੀਫਿਕੇਸ਼ਨ ਕੱਲ ਜਾਰੀ ਕਰ ਦਿੱਤਾ ਜਾਵੇਗਾ। ਕੇਂਦਰੀ ਸਰਵਿਸ ਨਿਯਮ ਅਨੁਸਾਰ ਮੁਲਾਜ਼ਮ ਹੁਣ 60 ਸਾਲ ਦੀ ਉਮਰ ’ਚ ਸੇਵਾ-ਮੁਕਤ ਹੋਣਗੇ। 

ਜ਼ਿਕਰਯੋਗ ਹੈ ਕਿ ਚੰਡੀਗੜ੍ਹ ’ਚ ਹੁਣ ਤਕ ਪੰਜਾਬ ਦੇ ਸਰਵਿਸ ਨਿਯਮ ਚਲਦੇ ਸਨ ਪਰ ਹੁਣ ਇਨ੍ਹਾਂ ਨੂੰ ਕੇਂਦਰ ਸਰਵਿਸ ਨਿਯਮ ਨਾਲ ਜੋੜ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੇ ਬਾਦਲ ਦੇ ਗੜ੍ਹ ’ਚ ਸੰਨ੍ਹ ਲਾਉਣ ਵਾਲੇ ਖੁੱਡੀਆਂ ਨਾਲ ਵਿਸ਼ੇਸ਼ ਗੱਲਬਾਤ, ਦੱਸੀਆਂ ਦਿਲਚਸਪ ਗੱਲਾਂ (ਵੀਡੀਓ)

Manoj

This news is Content Editor Manoj