ਗੁਰਦਾਸਪੁਰ 'ਚ ਅਮਿਤ ਸ਼ਾਹ ਦੀ ਰੈਲੀ, ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ ਦਿੱਤਾ ਵੇਰਵਾ

Sunday, Jun 18, 2023 - 03:42 PM (IST)

ਗੁਰਦਾਸਪੁਰ 'ਚ ਅਮਿਤ ਸ਼ਾਹ ਦੀ ਰੈਲੀ, ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ ਦਿੱਤਾ ਵੇਰਵਾ

ਗੁਰਦਾਸਪੁਰ- ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਗੁਰਦਾਸਪੁਰ ਰੈਲੀ 'ਚ ਪਹੁੰਚੇ, ਜਿਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਨਰਿੰਦਰ ਮੋਦੀ ਵੱਲੋਂ ਕੀਤੇ 9 ਸਾਲਾ 'ਚ ਕੀਤੇ ਕੰਮਾਂ ਦਾ ਵੇਰਵਾ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਗੁਰਦਾਸਪੁਰ ਦੀ ਧਰਤੀ ਨੂੰ ਨਮਸਕਾਰ ਕਰਕੇ ਆਪਣੀ ਗੱਲ ਦੀ ਸ਼ੁਰੂਆਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਧਰਤੀ ਸ੍ਰੀ ਕਰਤਾਪੁਰ ਕਾਰੀਡੋਰ ਅਤੇ ਡੇਰਾ ਬਾਬਾ ਨਾਨਕ ਦੀ ਭੂਮੀ ਹੈ। ਉਨ੍ਹਾਂ ਕਿਹਾ ਸਿੱਖ ਗੁਰੂਆਂ ਨੇ ਨਾਂ ਸਿਰਫ਼ ਪੰਜਾਬ 'ਚ ਸਗੋਂ ਦੇਸ਼ ਭਰ 'ਚ ਦੇਸ਼ ਭਗਤੀ, ਸਮਾਨਤਾ ਅਤੇ ਸਦਭਾਵ ਦਾ ਪਾਠ ਪੜ੍ਹਾਇਆ ਹੈ।

ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਤਰਨਤਾਰਨ 'ਚ ਸੁੱਤੇ ਪਰਿਵਾਰ 'ਤੇ ਡਿੱਗੀ ਕੰਧ, 1 ਜੀਅ ਦੀ ਹੋਈ ਮੌਤ

ਇਸ ਦੇ ਨਾਲ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਅਜ਼ਾਦੀ ਤੋਂ ਪਹਿਲਾਂ ਤੇ ਆਜ਼ਾਦੀ ਤੋਂ ਬਾਅਦ ਜਦੋਂ ਵੀ ਕੋਈ ਸੰਕਟ ਆਇਆ ਹੈ ਤਾਂ ਪੰਜਾਬ ਨੇ ਪੂਰੇ ਦੇਸ਼ ਦੀ ਹਮੇਸ਼ਾ ਰੱਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਸਿਰਫ਼ ਇਕ ਅਜਿਹਾ ਸੂਬਾ ਹੈ ਜਿਥੇ ਭਾਰਤ ਤਿਰੰਗੇ ਝੰਡੇ ਦੇ ਤਿੰਨੋਂ ਰੰਗ ਦੇਖਣ ਨੂੰ ਮਿਲਦੇ  ਹਨ। ਉਨ੍ਹਾਂ ਕਿਹਾ ਕਿ ਕੁਰਬਾਨੀ ਦੀ ਭਾਵਨਾ ਚ ਕੇਸਰੀ ਰੰਗ, ਗੁਰੂਆਂ ਦੀ ਸ਼ਾਂਤੀ ਤੇ ਸਦਭਾਵਨਾ ਦੇ ਸੰਦੇਸ਼ 'ਚ ਸਫ਼ੈਦ ਰੰਗ, ਤੇ ਅੰਨਦਾਤਾ ਕਿਸਾਨ ਜਦੋਂ ਦੇਸ਼ ਦੇ ਗੁਦਾਮਾਂ ਨੂੰ ਭਰ ਦਿੰਦਾ ਹੈ ਤਾਂ ਹਰਾ ਰੰਗ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਤਿਆਚਾਰ ਭਾਵੇਂ ਅੰਗੇਰਾਜ਼ਾਂ ਨੇ ਕੀਤਾ ਹੋਵੇ ਭਾਵੇਂ ਮੁਗਲਾਂ ਨੇ ਪਰ ਪੰਜਾਬੀਆਂ ਨੇ ਜਾਨ ਤੇ ਮੌਤ ਦੀ ਚਿੰਤਾ ਤੋਂ ਬਿਨਾਂ ਉਨ੍ਹਾਂ  ਦਾ ਡੱਟ ਕੇ ਸਾਹਮਣਾ ਕੀਤਾ ਹੈ।

ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

ਗਰੀਬ ਲੋਕਾਂ ਨੂੰ ਸਹੂਲਤਾਂ

ਗ੍ਰਹਿ ਮੰਤਰੀ ਬੋਲੇ ਕਿ ਮੈਂ ਅੱਜ ਪੰਜਾਬ 'ਚ ਇਸ ਲਈ ਆਇਆ ਹਾਂ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਏ ਹਨ, ਜਿਸ ਨੂੰ ਲੈ ਕੇ ਮੈਂ ਪੰਜਾਬ ਦਾ ਧੰਨਵਾਦ ਕਰਨ ਚਾਹੁੰਦਾ ਹਾਂ। ਉਨ੍ਹਾਂ ਕਿਹਾ ਦੁਨੀਆ 'ਚ ਅੱਜ ਭਾਰਤ ਦੀ ਪਛਾਣ ਦੁਨੀਆ ਦੇ ਗਰੋਥ ਇੰਜਨ ਵਰਗੀ ਹੋਈ ਹੈ। ਪ੍ਰਧਾਨ ਮੰਤਰੀ ਨੇ ਨੌ ਸਾਲ ਦੇ ਅੰਦਰ  ਗਰੀਬ ਕਲਿਆਨ ਮਾਧਿਅਮ ਨਾਲ 60 ਕਰੋੜ ਗਰੀਬਾਂ ਨੂੰ ਇਕ ਨਵਾਂ ਜੀਵਨ ਦੇਣ ਦਾ ਕੰਮ ਕੀਤਾ ਹੈ। ਹਰ ਗਰੀਬ ਨੂੰ ਘਰ, ਬਾਥਰੂਮ, ਸਿਲੰਡਰ ਤੇ ਦਵਾਈਆਂ ਮੁਫ਼ਤ ਮੋਦੀ ਸਰਕਾਰ ਨੇ ਦਿੱਤੀਆਂ ਹਨ । 

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

ਸਿੱਖਿਆ ਸੈਂਟਰਾਂ ਦਾ ਦਿੱਤਾ ਵੇਰਵਾ

ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 9 ਸਾਲ 'ਚ ਮੋਦੀ ਸਰਕਾਰ ਨੇ 7 IIT, 7 AIIMS, 390 ਤੋਂ ਜ਼ਿਆਦਾ ਯੂਨੀਵਰਸਿਟੀਜ਼ ਬਣਾਈਆਂ ਹਨ। ਹੁਣ ਤੱਕ 700 ਮੈਡੀਕਲ ਕਾਲਜ ਬਣ ਚੁੱਕੇ ਹਨ ਅਤੇ ਨੈਸ਼ਨਲ ਹਾਈਵੇਅ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਅਤੇ ਦੇਸ਼ ਲਈ ਬਹੁਤ ਸਾਰਾ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ- ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚਾੜਿਆ ਲਾਈਨਮੈਨ, ਉਹੀ ਹੋਇਆ ਜਿਸਦਾ ਡਰ ਸੀ

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਮਾਨ ਦਿੱਤਾ ਹੈ। ਉਨ੍ਹਾਂ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ G-7 ਦੇਸ਼ਾਂ ਦੀਆਂ ਮੀਟਿੰਗਾਂ 'ਚ ਵੀ ਗਏ ਅਤੇ  ਭਾਰਤ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News