ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
Wednesday, Oct 21, 2026 - 08:38 AM (IST)
ਚੰਡੀਗੜ੍ਹ (ਹਰੀਸ਼ਚੰਦਰ) : ਭਾਜਪਾ ਦੇ ਰਾਜ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ ਹੈ। ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਲੜਾਈ ’ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਭਾਜਪਾ ਦੀ ਪਹਿਲ ਹੈ। ਚੁੱਘ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ’ਚ ਪਿਛਲੇ ਦਿਨੀਂ ਵਾਪਰੀਆਂ ਘਟਨਾਵਾਂ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕਾਨੂੰਨ-ਵਿਵਸਥਾ ਕਾਇਮ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਾ ਸਮੱਗਲਿੰਗ ਦੀ ਸਪਲਾਈ ਚੇਨ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਛੱਡਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਵਾਲਮਾਰਟ ਸਟੋਰ 'ਤੇ ਹੰਗਾਮਾ, ਗਾਹਕਾਂ ਨੇ ਗਲਤ ਬਿੱਲ ਬਣਾਉਣ ਅਤੇ ਬਦਸਲੂਕੀ ਦੇ ਲਗਾਏ ਦੋਸ਼
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨ ਅਮਿਤ ਸ਼ਾਹ ਬਾਰੇ ਦਿੱਤੇ ਗਏ ਵਿਵਾਦਤ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਚੁੱਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੌਣ ਕਿਸ ਦਾ ਜਵਾਈ ਹੈ, ਕਿਸ ਨੇ ਕਿਸ ਦੀ ਇੰਟਰਵਿਊ ਕਰਵਾਈ ਅਤੇ ਕਿਸ ਨੇ ਜੇਲ ਨੂੰ ਸਟੂਡੀਓ ਬਣਾ ਦਿੱਤਾ ਸੀ, ਇਹ ਦੇਸ਼ ਜਾਣਦਾ ਹੈ। ਚੁੱਘ ਨੇ ਕੇਜਰੀਵਾਲ ਨੂੰ ਅਜਿਹੇ ਅਪਸ਼ਬਦਾਂ ਦੀ ਵਰਤੋਂ ਬੰਦ ਕਰਨ ਲਈ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ ਦੀਆਂ ਇੰਟਰਵਿਊਜ਼ ਕਰਵਾਈਆਂ ਗਏ ਅਤੇ ਜੇਲਾਂ ਨੂੰ ਸਟੂਡੀਓ ਅਤੇ ਗੈਂਗਸਟਰਾਂ ਦਾ ਦਫ਼ਤਰ ਬਣਾ ਦਿੱਤਾ ਗਿਆ। ਗੈਂਗਸਟਰ ਜੇਲਾਂ ਤੋਂ ਆਪਣਾ ਨੈੱਟਵਰਕ ਚਲਾਉਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
