ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ 'ਚ ਬਦਲਾਅ, ਨਹੀਂ ਜਾਣਗੇ ਫਿਰੋਜ਼ਪੁਰ
Sunday, Sep 24, 2023 - 05:54 AM (IST)
ਜਲੰਧਰ (ਪਾਹਵਾ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਤਰੀਕ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ ਪਰ ਉਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਆਉਣਗੇ, ਜਿਥੇ ਉਹ ਨਾਰਥ ਜ਼ੋਨ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਣਗੇ। ਇਸ ਬੈਠਕ ’ਚ ਜੰਮੂ-ਕਸ਼ਮੀਰ ਤੇ ਲੱਦਾਖ ਦੇ ਪ੍ਰਮੁੱਖ ਪ੍ਰਤੀਨਿਧੀ ਹਿੱਸਾ ਲੈਣਗੇ। ਬੈਠਕ ’ਚ ਅੰਦਰੂਨੀ ਸੁਰੱਖਿਆ ਤੇ ਵਿਕਾਸ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਬੰਨ੍ਹ ਬੰਨ੍ਹਣ ਦੀ ਸੇਵਾ ਕਰਦੀਆਂ ਸੰਗਤਾਂ 'ਚ ਮਚ ਗਿਆ ਚੀਕ-ਚਿਹਾੜਾ! 2 ਮਾਸੂਮ ਬੱਚਿਆਂ ਦੀ ਹੋਈ ਮੌਤ
26 ਸਤੰਬਰ ਨੂੰ ਹੀ ਅਮਿਤ ਸ਼ਾਹ ਨੇ ਫਿਰੋਜ਼ਪੁਰ ’ਚ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਾ ਸੀ ਅਤੇ ਇਕ ਰੈਲੀ ਵੀ ਕਰਨੀ ਸੀ ਪਰ ਹੁਣ ਇਹ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8