ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਨੀਲ ਜਾਖੜ, ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ

05/27/2022 8:32:11 PM

ਚੰਡੀਗੜ੍ਹ (ਬਿਊਰੋ) : ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਅੱਜ ਦਿੱਲੀ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਪੰਜਾਬ ਦੇ ਹਾਲਾਤ ਅਤੇ ਰਾਜਨੀਤੀ 'ਤੇ ਖੁੱਲ੍ਹ ਕੇ ਚਰਚਾ ਹੋਈ।

ਇਹ ਵੀ ਪੜ੍ਹੋ : BSF ਜਵਾਨ ਦੀ ਗੋਲੀ ਲੱਗਣ ਨਾਲ ਮੌਤ, ਜਾਂਚ 'ਚ ਜੁਟੀ ਪੁਲਸ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਖੜ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਮੀਟਿੰਗ ਕਰ ਸਕਦੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਪੀ.ਐੱਮ. ਮੋਦੀ ਵੱਲੋਂ ਜਾਖੜ ਨੂੰ ਪੰਜਾਬ 'ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਾਖੜ ਦੀ ਇਹ ਪਹਿਲੀ ਮੁਲਾਕਾਤ ਹੈ। ਇਸ ਮੌਕੇ ਮਨਜਿੰਦਰ ਸਿਰਸਾ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : PSPCL ਨੇ 19 ਖਪਤਕਾਰਾਂ ਨੂੰ ਬਿਜਲੀ ਚੋਰੀ 'ਤੇ ਠੋਕਿਆ 72 ਲੱਖ ਤੋਂ ਵੱਧ ਜੁਰਮਾਨਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh