'ਅਮਿਤ ਸ਼ਾਹ' ਅੱਜ 'ਚੰਡੀਗੜ੍ਹ' ਦੌਰੇ 'ਤੇ, ਭਾਜਪਾ 'ਚ ਸ਼ਾਮਲ ਹੋ ਸਕਦੇ ਨੇ ਕਈ ਸਾਬਕਾ ਮੰਤਰੀ ਤੇ ਵਿਧਾਇਕ
Saturday, Jun 04, 2022 - 09:30 AM (IST)
ਚੰਡੀਗੜ੍ਹ/ਹੁਸ਼ਿਆਰਪੁਰ (ਰਮਨਜੀਤ/ਜੈਨ) : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਭਾਜਪਾ ਮੁੱਖ ਦਫ਼ਤਰ ਚੰਡੀਗੜ੍ਹ ’ਚ 3 ਘੰਟੇ ਰਹਿਣਗੇ। ਭਾਜਪਾ ਸੂਬਾ ਜਨਰਲ ਜੀਵਨ ਗੁਪਤਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੁਪਹਿਰ 3 ਵਜੇ ਸੂਬਾ ਭਾਜਪਾ ਮੁੱਖ ਦਫ਼ਤਰ, ਸੈਕਟਰ-37ਏ ਚੰਡੀਗੜ੍ਹ ਪਹੁੰਚਣਗੇ ਅਤੇ ਸ਼ਾਮ 6 ਵਜੇ ਤੱਕ ਮੁੱਖ ਦਫ਼ਤਰ ਵਿਚ ਹੀ ਰਹਿਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਮੁੜ ਹੋਵੇਗੀ ਬਹਾਲ, ਹਾਈਕੋਰਟ 'ਚ ਹੋਈ ਸੁਣਵਾਈ
ਉਹ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ’ਚ ਸੂਬਾ ਭਾਜਪਾ ਅਹੁਦੇਦਾਰਾਂ, ਸੂਬਾ ਕੋਰ ਗਰੁੱਪ, ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਨਾਲ ਬੈਠਕ ਕਰਨਗੇ। ਅਮਿਤ ਸ਼ਾਹ ਜਿੱਥੇ ਇਸ ਬੈਠਕ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਅਹੁਦੇਦਾਰਾਂ ਨਾਲ ਸੰਖੇਪ ਚਰਚਾ ਕਰਨਗੇ, ਉੱਥੇ ਹੀ ਉਨ੍ਹਾਂ ਦਾ ਮਾਰਗ ਦਰਸ਼ਨ ਵੀ ਕਰਨਗੇ। ਸ਼ਾਹ ਦੇ ਦੌਰੇ ਦੌਰਾਨ ਵਿਰੋਧੀ ਪਾਰਟੀਆਂ ਦੇ ਅਨੇਕਾਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ
ਸੂਤਰਾਂ ਅਨੁਸਾਰ ਬਠਿੰਡਾ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਨਾਲ ਸਬੰਧਿਤ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਸੂਬੇ ਦੇ ਅਨੇਕਾਂ ਸੀਨੀਅਰ ਭਾਜਪਾ ਨੇਤਾਵਾਂ ਨੇ ਪਾਰਟੀ ਹਾਈਕਮਾਨ ਸਾਹਮਣੇ ਇਸ ਦਾ ਵਿਰੋਧ ਪ੍ਰਗਟਾਇਆ ਹੈ ਪਰ ਭਾਜਪਾ, ਜੋ ਕਾਂਗਰਸ-ਮੁਕਤ ਭਾਰਤ ਵੱਲ ਵਧ ਰਹੀ ਹੈ, ਇਨ੍ਹਾਂ ਸਾਬਕਾ ਮੰਤਰੀਆਂ ਤੇ ਨੇਤਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੇ ਮਿਸ਼ਨ ’ਤੇ ਅੱਗੇ ਵਧਣਾ ਚਾਹੁੰਦੀ ਹੈ। ਅਮਿਤ ਸ਼ਾਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਇਹ ਕਾਂਗਰਸੀ ਆਗੂ ਹੋ ਸਕਦੇ ਨੇ ਸ਼ਾਮਲ
ਕਿਹਾ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ ਅਤੇ ਗੁਰਪ੍ਰੀਤ ਕਾਂਗੜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ