ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

Friday, Sep 25, 2026 - 08:51 PM (IST)

ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

ਜਲੰਧਰ, (ਵੈੱਬ ਡੈਸਕ)-ਭਾਜਪਾ ਵੱਲੋਂ ਪੰਜਾਬ ਵਿਚ 'ਨਸ਼ਾ ਮੁਕਤ ਪੰਜਾਬ ਯਾਤਰਾ' ਜਾਰੀ ਹੈ। ਭਾਜਪਾ ਵੱਲੋਂ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੁੱਲ੍ਹ 4 ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। 18 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾਵਾਂ ਦੀ ਸਮਾਪਤੀ 30 ਸਤੰਬਰ ਨੂੰ ਜਲੰਧਰ ਵਿਖੇ ਹੋਵੇਗੀ। ਯਾਤਰਾ ਦੇ ਅੰਤਿਮ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ 'ਚ ਇਕ ਵਿਸ਼ਾਲ ਰੈਲੀ ਕਰਨਗੇ। ਇਹ ਰੈਲੀ ਲਿਲੀ ਰਿਜ਼ੌਰਟਸ ਹੋਟਲ ਪਰਾਗਪੁਰ ਜੀ. ਟੀ. ਰੋਡ ਨਾਲ ਲੱਗਦੇ ਖੇਤਾਂ ‘ਚ ਹੋਵੇਗੀ।
ਇਸ ਸਬੰਧੀ ਅੱਜ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ, ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਰਦਾਰ ਅਜਾਇਬ ਸਿੰਘ ਜਖਵਾਲੀ ਨੇ ਆਪਣੇ ਗ੍ਰਹਿ ਪਿੰਡ ਜਖਵਾਲੀ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀ 30 ਸਤੰਬਰ, ਦਿਨ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਪਹੁੰਚਣ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਦਾਰ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਜਲੰਧਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਸ ਦੌਰੇ ਨੂੰ ਲੈ ਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਜਲੰਧਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shubam Kumar

Content Editor

Related News