ਅਮਿਤ ਸ਼ਾਹ ਭਲਕੇ ਚੰਡੀਗੜ੍ਹ ''ਚ ਰਾਸ਼ਟਰੀ ਸੰਮੇਲਨ ਨੂੰ ਕਰਨਗੇ ਸੰਬੋਧਨ

07/29/2022 10:05:29 PM

ਜੈਤੋ (ਰਘੁਨੰਦਨ ਪਰਾਸ਼ਰ) : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ 30 ਜੁਲਾਈ ਨੂੰ ਚੰਡੀਗੜ੍ਹ ਵਿਖੇ 'ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ' ਵਿਸ਼ੇ 'ਤੇ ਹੋਣ ਵਾਲੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਗ੍ਰਹਿ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦਿੱਤੀ। ਸੰਮੇਲਨ 'ਚ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਮੁੱਖ ਮੰਤਰੀ, ਚੰਡੀਗੜ੍ਹ ਦੇ ਪ੍ਰਸ਼ਾਸਕ, ਬੀ.ਐੱਸ.ਐੱਫ., ਐੱਨ.ਆਈ.ਏ. ਅਤੇ ਐੱਨ.ਸੀ.ਬੀ. ਦੇ ਨਾਲ ਰਾਜਾਂ ਦੇ ਏ.ਐੱਨ.ਟੀ.ਐੱਫ. ਮੁਖੀ ਤੇ ਐੱਨ.ਸੀ.ਓ.ਆਰ.ਡੀ. ਮੈਂਬਰ ਵੀ ਹਾਜ਼ਰ ਹੋਣਗੇ। ਇਸ ਤਰ੍ਹਾਂ ਦਾ ਇਹ ਪਹਿਲਾ ਅਜਿਹਾ ਰਾਸ਼ਟਰੀ ਸੰਮੇਲਨ ਹੈ, ਜਿਸ ਵਿੱਚ ਦੇਸ਼ ਦੇ ਗ੍ਰਹਿ ਮੰਤਰੀ, ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਅਤੇ ਡਰੱਗਜ਼ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀ ਇਕ ਮੰਚ 'ਤੇ ਹੋਣਗੇ। ਇਹ ਸੰਮੇਲਨ ਨਸ਼ਿਆਂ ਦੇ ਸਰਾਪ ਤੋਂ ਦੇਸ਼ ਨੂੰ ਮੁਕਤ ਕਰਨ ਦੇ ਮੋਦੀ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਖ਼ਬਰ ਇਹ ਵੀ : ਸਕੂਲ ਬੱਸ ਹਾਦਸੇ 'ਚ ਵਿਦਿਆਰਥੀ ਦੀ ਮੌਤ, ਉਥੇ ਰਿਸ਼ਵਤ ਲੈਣ ਦੇ ਦੋਸ਼ ’ਚ SHO ਗ੍ਰਿਫ਼ਤਾਰ, ਪੜ੍ਹੋ TOP 10

ਪ੍ਰੋਗਰਾਮ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਐੱਨ.ਸੀ.ਬੀ. ਦੀਆਂ ਟੀਮਾਂ ਦਿੱਲੀ, ਚੇਨਈ, ਗੁਹਾਟੀ ਤੇ ਕੋਲਕਾਤਾ 'ਚ 30000 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਲਈ ਸੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਐੱਨ.ਸੀ.ਬੀ. ਨੇ ਆਜ਼ਾਦੀ ਦੇ 75ਵੇਂ ਸਾਲ 'ਚ 75000 ਕਿਲੋ ਨਸ਼ਿਆਂ ਨੂੰ ਨਸ਼ਟ ਕਰਨ ਦਾ ਪ੍ਰਣ ਲਿਆ ਸੀ। 1 ਜੂਨ 2022 ਤੋਂ ਐੱਨ.ਸੀ.ਬੀ. ਵੱਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ 'ਚ 29 ਜੁਲਾਈ ਤੱਕ 11 ਵੱਖ-ਵੱਖ ਰਾਜਾਂ ਵਿੱਚ ਕੁੱਲ 51217.8402 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਜਾ ਚੁੱਕਾ ਹੈ ਅਤੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ 30468.784 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਤੋਂ ਬਾਅਦ ਇਸ ਦੀ ਕੁੱਲ ਮਾਤਰਾ 81686.6242 ਕਿਲੋਗ੍ਰਾਮ ਹੋ ਜਾਵੇਗੀ।

ਇਹ ਵੀ ਪੜ੍ਹੋ : ਮੁੰਬਈ 'ਚ ਰਣਬੀਰ ਤੇ ਸ਼ਰਧਾ ਕਪੂਰ ਦੀ ਫਿਲਮ ਦੇ ਸੈੱਟ 'ਤੇ ਲੱਗੀ ਭਿਆਨਕ ਅੱਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News