ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਅੱਜ ਬਾਦਲ ਪਿੰਡ ਆਉਣਗੇ ਅਮਿਤ ਸ਼ਾਹ

Thursday, May 04, 2023 - 08:52 AM (IST)

ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਅੱਜ ਬਾਦਲ ਪਿੰਡ ਆਉਣਗੇ ਅਮਿਤ ਸ਼ਾਹ

ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ 5 ਵਾਰ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ 4 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਦੀ ਅਨਾਜ ਮੰਡੀ ’ਚ ਹੋਣ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਵੱਡੇ ਸ਼ਰਧਾਂਜਲੀ ਸਮਾਗਮ ’ਚ ਜਿੱਥੇ ਦੇਸ਼-ਵਿਦੇਸ਼ ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਸਵ. ਬਾਦਲ ਨੂੰ ਪਿਆਰ ਕਰਨ ਵਾਲੇ ਲੋਕ ਆਪਣੇ ਮਹਿਬੂਬ ਨੇਤਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆ ਰਹੇ ਹਨ, ਉਥੇ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਰਧਾਂਜਲੀ ਸਮਾਗਮ ’ਚ ਪੁੱਜ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ’ਚ Weather ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿਖੇ ਸਵ. ਬਾਦਲ ਦੇ ਅੰਤਿਮ ਦਰਸ਼ਨ ਕਰਨ ਲਈ ਤੇ ਸ਼ਰਧਾਂਜਲੀ ਦੇਣ ਲਈ ਪੁੱਜੇ ਸਨ, ਜਦੋਂਕਿ ਭਾਜਪਾ ਪ੍ਰਧਾਨ ਨੱਢਾ ਸਸਕਾਰ ਮੌਕੇ ਆਏ ਸਨ। ਹੁਣ ਸ਼ਾਹ ਦੇ ਆਉਣ ਦੀ ਖ਼ਬਰ ਹੈ। ਬਾਕੀ ਪਾਰਟੀਆਂ ਦੇ ਨੇਤਾਵਾਂ ਦੇ ਵੀ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਤੋਂ 5 ਘੰਟੇ ਬਾਅਦ ਹੀ ਲਾੜੀ ਦੀ ਮੌਤ, ਲਾੜੇ ਦੀ ਹਾਲਤ ਗੰਭੀਰ


author

cherry

Content Editor

Related News