ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ, ਦੁਪਹਿਰ 12 ਵਜੇ ਪੁੱਜਣਗੇ

Tuesday, Oct 20, 2026 - 09:55 AM (IST)

ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ, ਦੁਪਹਿਰ 12 ਵਜੇ ਪੁੱਜਣਗੇ

ਮਾਨਸਾ (ਮਿੱਤਲ) : ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਮਾਨਸਾ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਉਹ ਦੁਪਹਿਰ 12 ਵਜੇ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਗ੍ਰਹਿ ਮੰਤਰੀ ਦੇ ਮਾਨਸਾ ਦੌਰੇ ਦੀ ਜਾਣਕਾਰੀ ਭਾਜਪਾ ਆਗੂ ਜਗਦੀਪ ਸਿੰਘ ਨਕੱਈ, ਮਨੀਸ਼ ਬੱਬੀ ਦਾਨੇਵਾਲੀਆ ਅਤੇ ਹਰਦੇਵ ਸਿੰਘ ਉਭਾ ਵੱਲੋਂ ਦਿੱਤੀ ਗਈ ਹੈ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਹ ਸਾਬਕਾ ਸੈਨਿਕ ਹਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਮਾਨਸਾ ਆਉਣ ਦਾ ਸਵਾਗਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਪਣੇ ਪੁੱਤਰ ਦੇ ਕਤਲ ਦੇ ਮਾਮਲੇ ਅਤੇ ਇਸ ਪਿੱਛੇ ਦੱਸੀ ਜਾ ਰਹੀ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕਰਨਗੇ। ਭੀਮ ਸਿੰਘ ਨੇ ਉਮੀਦ ਪ੍ਰਗਟਾਈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਹ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਰੱਖ ਸਕਣਗੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਦਿਸ਼ਾ 'ਚ ਠੋਸ ਕਾਰਵਾਈ ਦਾ ਭਰੋਸਾ ਮਿਲੇਗਾ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ

ਉਨ੍ਹਾਂ ਦੀ ਮੁੱਖ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ ਤਾਂ ਜੋ ਕਤਲ ਦੇ ਪਿੱਛੇ ਦੇ ਕਾਰਨਾਂ ਅਤੇ ਇਸ ਨਾਲ ਸਬੰਧਿਤ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋ ਸਕੇ। ਅਜਿਹੇ 'ਚ ਕੇਂਦਰੀ ਗ੍ਰਹਿ ਮੰਤਰੀ ਦੀ ਪਰਿਵਾਰ ਨਾਲ ਹੋਣ ਵਾਲੀ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਮੁਲਾਕਾਤ ਦੌਰਾਨ ਪਰਿਵਾਰ ਦੀਆਂ ਮੰਗਾਂ ’ਤੇ ਕੀ ਭਰੋਸਾ ਦਿੱਤਾ ਜਾਂਦਾ ਹੈ ਅਤੇ ਜਾਂਚ ਸਬੰਧੀ ਅੱਗੇ ਕੀ ਕਦਮ ਚੁੱਕੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News