ਯੂਕ੍ਰੇਨ ‘ਚ ਫਸੇ ਭਾਰਤੀਆਂ ‘ਚ ਫਗਵਾੜਾ ਦੇ ਦੋ ਵਿਦਿਆਰਥੀ ਵੀ ਸ਼ਾਮਲ

Sunday, Feb 27, 2022 - 02:20 AM (IST)

ਯੂਕ੍ਰੇਨ ‘ਚ ਫਸੇ ਭਾਰਤੀਆਂ ‘ਚ ਫਗਵਾੜਾ ਦੇ ਦੋ ਵਿਦਿਆਰਥੀ ਵੀ ਸ਼ਾਮਲ

ਫਗਵਾੜਾ (ਜਲੋਟਾ)-ਰੂਸ ਵਲੋਂ ਯੂਕ੍ਰੇਨ 'ਤੇ ਕੀਤੇ ਹਮਲੇ ਦੇ ਚਲਦਿਆਂ ਉੱਥੇ ਫਸੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਵਿਚ ਫਗਵਾੜਾ ਦੇ ਦੋ ਵਿਦਿਆਰਥੀ ਵੀ ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਦੇ ਪਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਹਰਜਿੰਦਰ ਸਿੰਘ ਜੱਖੂ (ਮਾਲਕ ਜੱਖੂ ਹਸਪਤਾਲ ਫਗਵਾੜਾ) ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਅਵਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਛੋਟੇ ਦੋ ਪੁੱਤਰ ਆਜਮਵੀਰ ਸਿੰਘ ਜੱਖੂ ਅਤੇ ਅਰਮਾਨ ਸਿੰਘ ਜੱਖੂ ਯੂਕ੍ਰੇਨ ‘ਚ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਕਰਦੇ ਹਨ। ਉਨ੍ਹਾਂ ਨੇ ਭਾਰਤ ਵਾਪਸੀ ਦੀਆਂ ਹਵਾਈ ਟਿਕਟਾਂ ਵੀ ਬੁੱਕ ਕਰਵਾ ਲਈਆਂ ਸੀ ਪਰ ਅਚਾਨਕ ਰੂਸ ਵਲੋਂ ਹਮਲਾ ਕਰ ਦੇਣ ਅਤੇ ਫਲਾਈਟਾਂ ਬੰਦ ਹੋਣ ਕਰਕੇ ਉਹ ਵਾਪਸ ਨਹੀਂ ਆ ਸਕੇ ਹਨ।

ਇਹ ਵੀ ਪੜ੍ਹੋ : ਭਾਰਤ ‘ਇਕਲੌਤਾ ਦੇਸ਼’ ਜਿਸ ਨੇ ਦੂਸਰਿਆਂ ਦੀ ਕਦੇ ਇਕ ਇੰਚ ਜ਼ਮੀਨ ਨਹੀਂ ਹੜੱਪੀ : ਰਾਜਨਾਥ

ਡਾ. ਜੱਖੂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਕ੍ਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਯੂਕ੍ਰੇਨ ਵਿਚ 20 ਹਜ਼ਾਰ ਭਾਰਤੀ ਵਿਦਿਆਰਥੀਆਂ ਦੇ ਫਸੇ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਇਸ ਲਈ ਭਾਰਤ ਸਰਕਾਰ ਵੱਲੋਂ ਰੋਜ਼ਾਨਾ ਘੱਟ ਤੋਂ ਘੱਟ 20 ਫਲਾਈਟਾਂ ਦਾ ਪ੍ਰਬੰਧ ਜਲਦੀ ਤੋਂ ਜਲਦੀ ਕੀਤਾ ਜਾਵੇ। ਡਾ. ਅਵਨੀਤ ਕੌਰ ਨੇ ਵੀ ਯੂਕ੍ਰੇਨ ‘ਚ ਫਸੇ ਵਿਦਿਆਰਥੀਆਂ ਨੂੰ ਵਤਨ ਵਾਪਸੀ ਤੱਕ ਯੂਕ੍ਰੇਨ ਦੇ ਗੁਆਂਢੀ ਮੁਲਕਾਂ ‘ਚ ਪਹੁੰਚਾਉਣ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ ਕਿਉਂਕਿ ਸਮੂਹ ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਦੇ ਲਈ ਬੇਹਦ ਚਿੰਤਿਤ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਭਾਰਤੀਆਂ ਨੂੰ ਲੈ ਕੇ ਮੁੰਬਈ ਪਹੁੰਚਿਆ ਪਹਿਲਾ ਜਹਾਜ਼, 219 ਲੋਕਾਂ ਦੀ ਹੋਈ ਵਤਨ ਵਾਪਸੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News