ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜ਼ੀਫ਼ਾ ਦੇਣ ਲਈ 110 ਲੱਖ ਰੁਪਏ ਦੀ ਰਾਸ਼ੀ ਜਾਰੀ
Friday, May 12, 2023 - 07:12 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। 'ਸਕਾਲਰਸ਼ਿਪ ਫਾਰ ਹੈਂਡੀਕੈਪਡ ਸਟੂਡੈਂਟਸ' ਸਕੀਮ ਅਧੀਨ ਦਿੱਤਾ ਜਾਣ ਵਾਲਾ ਵਜ਼ੀਫਾ ਦਿਵਿਆਂਗ ਵਿਦਿਆਰਥਣਾਂ ਨੂੰ ਪੜ੍ਹਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਮਸਕਟ 'ਚ ਫਸੀਆਂ ਪੰਜਾਬੀ ਔਰਤਾਂ ਨੂੰ ਲੈ ਕੇ ਕੀਤੀ ਇਹ ਮੰਗ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ 'ਤੇ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵਿਦਿਆਰਥੀਆਂ ਦੇ ਖਾਤੇ 'ਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।