ਆਪਣੇ ਹੀ ਘਰ ਦੇ ਬਾਹਰ ਧਰਨੇ ’ਚ ਬੈਠੇ ਰਾਜਾ ਵੜਿੰਗ, ਜਾਣੋ ਕੀ ਹੈ ਪੂਰਾ ਮਾਮਲਾ

Saturday, Aug 14, 2021 - 06:33 PM (IST)

ਆਪਣੇ ਹੀ ਘਰ ਦੇ ਬਾਹਰ ਧਰਨੇ ’ਚ ਬੈਠੇ ਰਾਜਾ ਵੜਿੰਗ, ਜਾਣੋ ਕੀ ਹੈ ਪੂਰਾ ਮਾਮਲਾ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ / ਪਵਨ): ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਿਹਾਇਸ਼ ਦੇ ਸਾਹਮਣੇ ਅੱਜ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਅਧਿਆਪਕਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਧਾਇਕ ਰਾਜਾ ਵੜਿੰਗ ਖ਼ੁਦ ਵੀ ਧਰਨਾਕਾਰੀਆਂ ਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਦੀਆਂ ਮੰਗਾਂ ਸੁਣੀਆ।ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਅੱਜ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ :  ਬਠਿੰਡਾ ’ਚ ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌਤ, ਬਾਂਹ ’ਚ ਹੀ ਲੱਗੀ ਰਹਿ ਗਈ ਸੁਰਿੰਜ 

PunjabKesari

ਇਹ ਅਧਿਆਪਕ ਨਵੀਂ ਪੈਨਸ਼ਨ ਸਕੀਮ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਸਨ। ਕੋਠੀ ਦੇ ਬਾਹਰ ਧਰਨਾ ਦੇ ਰਹੇ ਅਧਿਆਪਕਾਂ ’ਚ ਹੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਆਪ ਆ ਕੇ ਬੈਠ ਗਏ। ਉਨ੍ਹਾਂ ਕਿਹਾ ਕਿ ਅਧਿਆਪਕ ਉਨ੍ਹਾਂ ਨੂੰ ਇਸ ਸਬੰਧੀ ਵਿਸਥਾਰ ਨਾਲ ਦਸਣ ਤਾਂ ਜੋਂ ਸਰਕਾਰ ਤੱਕ ਮੰਗ ਪਹੁੰਚਾ ਸਕਣ। ਅਧਿਆਪਕ ਆਗੂਆਂ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਉਨ੍ਹਾਂ ਨੂੰ ਪ੍ਰਵਾਨ ਨਹੀਂ ਅਤੇ ਇਸ ਨਾਲ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਅਧਿਆਪਕਾਂ ਤੋਂ ਪੈਨਸ਼ਨ ਸਕੀਮ ਸਬੰਧੀ ਜਾਣਿਆ ਅਤੇ ਇਹ ਮੰਗ ਸਰਕਾਰ ਤੱਕ ਪਹੁੰਚਾਉਣਗੇ।

ਇਹ ਵੀ ਪੜ੍ਹੋ : ਨੌਜਵਾਨ ਦੀ ਛਾਤੀ ਦੇ ਆਰ-ਪਾਰ ਹੋਇਆ 6 ਫੁੱਟ ਦਾ ਐਂਗਲ, ਮੌਤ ਦੇ ਮੂੰਹ ’ਚ ‘ਵਾਹਿਗੁਰੂ’ ਦੇ ਜਾਪ ਨੇ ਬਚਾਈ ਜਾਨ


author

Shyna

Content Editor

Related News