ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ ਰੁਪਏ! ਚੋਣ ਵਾਅਦਿਆਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ (ਵੀਡੀਓ)

Wednesday, Feb 25, 2026 - 05:13 PM (IST)

ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ ਰੁਪਏ! ਚੋਣ ਵਾਅਦਿਆਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ (ਵੀਡੀਓ)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਔਰਤਾਂ ਨਾਲ ਕੀਤੇ ਵਾਅਦੇ ਮੁਤਾਬਕ 50 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਹੈ। ਮੁੱਖ ਮੰਤਰੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦੀ ਗੱਲ ਕਹੀ ਸੀ। ਇਸ 'ਤੇ ਮੁੱਖ ਮੰਤਰੀ ਮਾਨ ਨੂੰ ਘੇਰਦਿਆਂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ 4 ਸਾਲਾਂ ਦਾ 48 ਹਜ਼ਾਰ ਰੁਪਏ ਹੋ ਗਿਆ।

ਇਹ ਵੀ ਪੜ੍ਹੋ : ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ, ਪਾਵਰਕਾਮ ਨੇ...

ਇਸ ਸਾਲ ਜਨਵਰੀ ਅਤੇ ਫਰਵਰੀ ਨੂੰ ਮਿਲਾ ਕੇ ਕੁੱਲ 50 ਹਜ਼ਾਰ ਰੁਪਿਆ ਪਹਿਲਾਂ ਮੁੱਖ ਮੰਤਰੀ ਮਾਨ ਔਰਤਾਂ ਨੂੰ ਦੇਣ ਅਤੇ ਬਾਕੀ ਹਜ਼ਾਰ ਰੁਪਏ ਦੀ ਗੱਲ ਅਸੀਂ ਬਾਅਦ 'ਚ ਕਰਾਂਗੇ। ਅੰਮ੍ਰਿਤਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਚੋਣਾਂ ਵੇਲੇ ਇਨ੍ਹਾਂ ਨੂੰ ਰਸੋਈ ਦੇ ਕੰਮਾਂ ਨਾਲ ਨਸ਼ਾ ਖ਼ਤਮ ਕਰਨਾ ਵੀ ਯਾਦ ਆ ਗਿਆ ਤਾਂ ਪਿਛਲੇ 4 ਸਾਲਾਂ ਤੋਂ ਸਰਕਾਰ ਕੀ ਕਰ ਰਹੀ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ ਤਾਰੀਖਾਂ ਦਾ ਐਲਾਨ

ਉਨ੍ਹਾਂ ਕਿਹਾ ਕਿ ਹੁਣ ਨਸ਼ਾ ਹਰ ਘਰ 'ਚ ਵੜ ਗਿਆ ਹੈ। ਇਸ ਸਰਕਾਰ ਨੇ ਪੰਜਾਬ ਨੂੰ ਖ਼ਤਮ ਹੋਣ ਦੀ ਕਗਾਰ 'ਤੇ ਪਹੁੰਚਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News