ਅੰਮ੍ਰਿਤਧਾਰੀ ਸਰਪੰਚ ਨੂੰ ਸ੍ਰੀ ਸਾਹਿਬ ਕਾਰਨ ਲਾਲ ਕਿਲ੍ਹੇ ''ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Sunday, Aug 17, 2025 - 05:37 PM (IST)

ਅੰਮ੍ਰਿਤਸਰ(ਸਰਬਜੀਤ)- 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਹੋ ਰਹੇ ਸਮਾਗਮ 'ਚ ਵਿਸ਼ੇਸ਼ ਸੱਦੇ ‘ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਮਰੇ ਪੰਜਾਬ ਦੇ 4 ਸ਼ਰਧਾਲੂਆਂ ਦਾ ਇਕੱਠਿਆਂ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪੂਰਾ ਪਰਿਵਾਰ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰਧਿਆਨ ਸਿੰਘ ਨੂੰ ਵਿਸ਼ੇਸ਼ ਸੱਦੇ ‘ਤੇ ਬੁਲਾਇਆ ਹੋਣ ਦੇ ਬਾਵਜੂਦ ਵੀ ਧਾਰਮਿਕ ਚਿੰਨ੍ਹ ਕਿਰਪਾਨ ਕਾਰਨ ਅੰਦਰ ਜਾਣ ਤੋਂ ਰੋਕਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਵਾਲਾ ਵਿਹਾਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਪਰ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਹੋ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਦੇਸ਼ ਦੇ ਸੰਵਿਧਾਨ 'ਚ ਮਿਲੇ ਹੱਕਾਂ ਤੋਂ ਵੀ ਸਿੱਖਾਂ ਨੂੰ ਵਾਂਝਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਜਿਸ ਨੂੰ ਸਿੱਖ ਕਦੇ ਵੀ ਜੁਦਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।
ਇਹ ਵੀ ਪੜ੍ਹੋ- ਪੰਜਾਬ ਦੇ ਇਹ ਇਲਾਕੇ ਆਏ ਹੜ੍ਹ ਦੀ ਚਪੇਟ 'ਚ, ਪ੍ਰਸ਼ਾਸਨ ਨੇ ਕੀਤਾ HighAlert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8