ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

Monday, Sep 25, 2023 - 06:27 PM (IST)

ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਤਰਨਤਾਰਨ (ਰਮਨ) : ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਬੀਤੀ ਰਾਤ ਇਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਟੌਹੜਾ ਦੇ ਘਰ ’ਤੇ ਅਣਪਛਾਤਿਆਂ ਵਲੋਂ ਹਮਲਾ

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਧਾਰੀ ਸਿੱਖ ਗੁਰਜਿੰਦਰ ਸਿੰਘ (45) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਜੋ ਸਾਰਾ ਦਿਨ ਗੁਰਬਾਣੀ ਪੜ੍ਹਨ ਅਤੇ ਖੇਤੀ ਦੇ ਧੰਦੇ ਵਿਚ ਵਿਅਸਤ ਰਹਿੰਦਾ ਸੀ। ਬੀਤੇ ਕੱਲ੍ਹ ਸ਼ਾਮ ਜਦੋਂ ਗੁਰਜਿੰਦਰ ਸਿੰਘ ਆਪਣੇ ਘਰੋਂ ਫਸਲ ਨੂੰ ਸਪਰੇਅ ਕਰਨ ਲਈ ਮੋਟਰਸਾਇਕਲ ਉੱਪਰ ਸਵਾਰ ਹੋ ਖੇਤਾਂ ਵੱਲ ਨਿਕਲਿਆ ਤਾਂ ਕਰੀਬ 8 ਵਜੇ ਟਿਊਬਵੈੱਲ ਵਾਲੇ ਕਮਰੇ ਨੇੜੇ ਉਸ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੁਰਜਿੰਦਰ ਸਿੰਘ ਅਣਵਿਆਹਿਆ ਸੀ ਅਤੇ ਉਸਦੇ ਦੋ ਵੱਡੇ ਭਰਾਵਾਂ ਧਰਮਿੰਦਰ ਸਿੰਘ ਅਤੇ ਹਰਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

ਪਰਿਵਾਰ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਰਟੌਲ ਦੇ ਸਰਪੰਚ ਮਨਦੀਪ ਕੌਰ ਪਤਨੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News