ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਟਿਆ ਕੰਨ!

Monday, Aug 29, 2022 - 10:43 AM (IST)

ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਟਿਆ ਕੰਨ!

ਅੰਮ੍ਰਿਤਸਰ (ਜਸ਼ਨ) - ਭਾਈ ਮੰਝ ਸਿੰਘ ਰੋਡ ’ਤੇ ਇਕ ਅੰਮ੍ਰਿਤਧਾਰੀ ਸਿੰਘ ਦੇ ਘਰ ’ਤੇ ਕੁਝ ਲੋਕਾਂ ਵੱਲੋਂ ਬੀਤੇ ਦਿਨ ਦੇਰ ਰਾਤ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੁਲਜ਼ਮਾਂ ਵੱਲੋਂ ਗ੍ਰੰਥੀ ਸਵਿੰਦਰ ਸਿੰਘ ’ਤੇ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰ ਕੇ ਕੰਨ ਨੂੰ ਸਰੀਰ ਨਾਲੋਂ ਵੱਖ ਕਰ ਦਿੱਤਾ ਗਿਆ। ਇਸ ਮਾਮਲੇ ਦੇ ਸੇਬੰਧ ’ਚ ਜ਼ਖ਼ਮੀ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਗ੍ਰੰਥੀ ਸਵਿੰਦਰ ਸਿੰਘ ਘਰੋਂ ਕੁਝ ਸਾਮਾਨ ਲੈਣ ਲਈ ਮਾਰਕੀਟ ਗਿਆ ਤਾਂ ਇਸ ਦੌਰਾਨ ਉਸ ਦੇ ਘਰ ਦੇ ਬਾਹਰ ਹੀ ਕੁਝ ਨੌਜਵਾਨ ਬੈਠ ਕੇ ਸਿਗਰਟਨੋਸ਼ੀ ਕਰ ਰਹੇ ਸਨ। 

ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਸਿਗਰੇਟਨੋਸ਼ੀ ਕਰਨ ਤੋਂ ਮਨ੍ਹਾ ਕਰਨ ’ਤੇ ਉਕਤ ਨੌਜਵਾਨਾਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਫਿਰ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਕੁਝ ਸਮੇਂ ਤੋਂ ਬਾਅਦ ਉਕਤ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਅੰਮ੍ਰਿਤਧਾਰੀ ਸਵਿੰਦਰ ਸਿੰਘ ਅੱਗੇ ਆਇਆ ਤਾਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਕੇ ਉਸ ਦਾ ਕੰਨ ਹੀ ਕੱਟ ਦਿੱਤਾ। ਸਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਸਬੰਧੀ ਪੁਲਸ ਚੌਕੀ ਕੋਟ ਮੀਤ ਸਿੰਘ ਦੀ ਪੁਲਸ ਨੇ ਕਿਹਾ ਕਿ ਗ੍ਰੰਥੀ ਸਵਿੰਦਰ ਸਿੰਘ ਦਾ ਉਸ ਦੇ ਗੁਆਂਢੀ ਵਿਸ਼ਾਲ ਨਾਲ ਝਗੜਾ ਹੋਇਆ ਸੀ, ਜੋ ਮੈਡੀਕਲ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ


author

rajwinder kaur

Content Editor

Related News