ਮਾਹਿਲਪੁਰ ਵਿਖੇ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਸਕੂਲ 'ਚ ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ, ਹੋਇਆ ਹੰਗਾਮਾ
Thursday, May 26, 2022 - 06:07 PM (IST)
ਹੁਸ਼ਿਆਰਪੁਰ (ਅਮਰੀਕ)- ਸਰਕਾਰੀ ਸੀਨੀਅਰ ਸਮਾਰਟ ਸਕੂਲ ਪਿੰਡ ਜੇਜੋਂ ਦੋਆਬਾ ਵਿਖੇ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਦੋ ਅਧਿਆਪਕਾਂ ਵੱਲੋਂ ਇਕ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਸਕੂਲ ਕੜਾ ਅਤੇ ਸ੍ਰੀ ਸਾਹਿਬ ਪਾ ਕੇ ਆਉਣ ਤੋਂ ਰੋਕਿਆ। ਅਧਿਆਪਕ ਅਮਰਜੀਤ ਸਿੰਘ, ਹਰੀਸ਼ ਵੱਲੋਂ ਇਕ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਸਕੂਲ ਕੜਾ ਅਤੇ ਸ੍ਰੀ ਸਾਹਿਬ ਪਾਉਣ ਨੂੰ ਰੋਕਣ 'ਤੇ ਰੋਸ ‛ਚ ਆਏ ਸਿੱਖ ਭਾਈਚਾਰੇ ਵੱਲੋਂ ਇਸ ਮੰਦਭਾਗੀ ਘਟਨਾ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ।
ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ CM ਮਾਨ ਦਾ ਮੰਤਰੀਆਂ ਲਈ ਨਵਾਂ ਫਰਮਾਨ ਜਾਰੀ
ਜਾਣਕਾਰੀ ਦਿੰਦੇ ਸੁਰਜੀਤ ਸਿੰਘ ਸਾਬਕਾ ਸਰਪੰਚ ਖਾਨਪੁਰ, ਯੋਗਾ ਸਿੰਘ ਸਰਹਾਲਾ, ਹਰਵਿੰਦਰ ਸਿੰਘ ਪਾਲਾ ਚੱਕ ਨਰਿਆਲ, ਸਮੇਤ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਸਰਹਾਲ ਖ਼ੁਰਦ, ਇੰਦਰਪਾਲ ਸਿੰਘ ਮਹਿਗਰੋਵਾਲ, ਰਛਪਾਲ ਸਿੰਘ ਪਾਲੀ ਸਰਪੰਚ ਬੱਦੋਵਾਲ, ਸਪਰਮਜੀਤ ਸਿੰਘ ਮੇਘੋਵਾਲ, ਲਖਵੀਰ ਸਿੰਘ ਰਾਣਾ ਡਾਨਸੀਵਾਲ, ਮਨਜੀਤ ਸਿੰਘ ਖਾਨਪੁਰ, ਜਤਿੰਦਰ ਸਿੰਘ, ਕੁਲਦੀਪ ਸਿੰਘ, ਮਨਿੰਦਰ ਸਿੰਘ, ਸ਼ਮਸ਼ੇਰ ਸਿੰਘ ਸਮੇਤ ਸਿੱਖੀ ਭਾਈਚਾਰੇ ਸਬੰਧਿਤ ਸਖਸ਼ੀਅਤਾਂ ਨੇ ਦੱਸਿਆ ਕਿ ਇਸ ਸਕੂਲ ’ਚ ਗੁਰਪ੍ਰੀਤ ਸਿੰਘ ਪੁੱਤਰ ਸੁਭਾਸ਼ ਚੰਦ ਵਾਸੀ ਜੇਜੋਂ ਨਾਂ ਦਾ ਵਿਦਿਆਰਥੀ 10ਵੀਂ ਜਮਾਤ ’ਚ ਪੜ੍ਹਦਾ ਹੈ। ਉਕਤ ਬੱਚੀ ਅੰਮ੍ਰਿਤਧਾਰੀ ਹੈ ਅਤੇ ਗੁਰੂ ਮਰਿਯਾਦਾ ਅਨੁਸਾਰ ਪੰਜ ਕੰਕਾਰ ਪਹਿਨ ਕੇ ਸਿੱਖੀ ਸਰੂਪ ’ਚ ਸਕੂਲ ਆਉਂਦਾ ਹੈ। ਸਕੂਲ ਦੇ ਤਿੰਨ ਅਧਿਆਪਕਾਂ ਵੱਲੋਂ ਉਸ ਨੂੰ ਕਕਾਰ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਇਹ ਕਦਮ ਚੁੱਕਣ ਪਿਆ।
ਇਹ ਵੀ ਪੜ੍ਹੋ: ਭਖ ਸਕਦੀ ਹੈ ਪੰਜਾਬ ਦੀ ਸਿਆਸਤ, ਅਕਾਲੀਆਂ ਵੇਲੇ ਹੋਏ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਵੀ ਖੁੱਲ੍ਹਣਗੀਆਂ ਫਾਈਲਾਂ
ਉਨ੍ਹਾਂ ਕਿਹਾ ਸਿੱਖ ਧਰਮ ਸਾਰੇ ਧਰਮ ਦਾ ਸਤਿਕਾਰ ਕਰਦਾ ਹੈ ਪਰ ਜਦਕਿ ਸ਼ਰਾਰਤੀ ਵੱਲੋਂ ਜਾਣਬੁੱਝ ਕੇ ਸਿੱਖ ਧਰਮ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੇ ਇਸ ਵਿਦਿਆਰਥੀ ਨੂੰ ਇਥੋ ਤੱਕ ਕਹਿ ਦਿੱਤਾ ਕਿ ਜੇਕਰ ਇਹ ਕਕਾਰ ਨਹੀਂ ਲਾਉਣੇ ਤਾਂ ਕਿਸੇ ਹੋਰ ਸਕੂਲ ਦਾਖ਼ਲ ਹੋ ਜਾ। ਸਿੱਖੀ ਭਾਈਚਾਰੇ ਦੇ ਪ੍ਰਮੁੱਖ ਸ਼ਖ਼ਸ਼ੀਅਤਾਂ ਅਤੇ ਸਕੂਲ ਪ੍ਰਬੰਧਕਾਂ ਦੌਰਾਨ ਚੱਲੀ ਢਾਈ ਘੰਟੇ ਦੇ ਕਰੀਬ ਬਹਿਸਬਾਜ਼ੀ ‛ਚ ਆਖ਼ਿਰਕਾਰ ਸਕੂਲ ਦੇ ਪ੍ਰਿੰ: ਸਤਪਾਲ ਸੈਣੀ ਸਮੇਤ ਦੋ ਅਧਿਆਪਕਾਂ ਵੱਲੋਂ ਮੁਆਫ਼ੀ ਮੰਗ ਕੇ ਖੇਹੜ੍ਹਾ ਛੁਡਾਵਾਇਆ ਗਿਆ।
ਇਹ ਵੀ ਪੜ੍ਹੋ: ਮਾਂ ਨੂੰ ਆਇਆ ਫੋਨ, ਦੋਸਤਾਂ ਨਾਲ ਦਿੱਲੀ ਜਾ ਰਿਹੈ , ਬਾਅਦ ’ਚ ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਉੱਡੇ ਹੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ