ਅੰਮ੍ਰਿਤਪਾਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ; ਅਗਲੀ ਸੁਣਵਾਈ 20 ਮਈ ਨੂੰ

Sunday, May 17, 2026 - 03:38 PM (IST)

ਅੰਮ੍ਰਿਤਪਾਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ; ਅਗਲੀ ਸੁਣਵਾਈ 20 ਮਈ ਨੂੰ

ਅੰਮ੍ਰਿਤਸਰ - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (ਜੋ ਕਿ ਇਸ ਵੇਲੇ ਡਿਬਰੂਗੜ੍ਹ ਜੇਲ ਵਿਚ ਬੰਦ ਹਨ) ਦੀ ਬੀਤੇ ਦਿਨ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਮਾਮਲੇ ਵਿਚ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਵੀਰਵਾਰ ਨੂੰ ਹੋਈ ਸੀ। ਇਸ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਣਵਾਈ ਤੋਂ ਬਾਅਦ ਮਾਣਯੋਗ ਜੱਜ ਨੇ ਅਗਲੀ ਪੇਸ਼ੀ 20 ਮਈ ਨੂੰ ਮੁਕੱਰਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਪੇਸ਼ੀ ਅਜਨਾਲਾ ਥਾਣੇ ’ਤੇ ਹੋਏ ਬਹੁ-ਚਰਚਿਤ ਹਮਲੇ ਅਤੇ ਪ੍ਰਦਰਸ਼ਨ ਮਾਮਲੇ ਵਿਚ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ

ਸ਼ਨੀਵਾਰ ਨੂੰ ਹੋਈ ਪੇਸ਼ੀ ਦੌਰਾਨ ਉਕਤ ਮਾਮਲੇ ਵਿਚ ਅਹਿਮ ਸਰਕਾਰੀ ਗਵਾਹ ਮਨਪ੍ਰੀਤ ਸਿੰਘ ਦੀ ਗਵਾਹੀ ਦਰਜ ਕੀਤੀ ਗਈ। ਸਰਕਾਰੀ ਪੱਖ ਵੱਲੋਂ ਦੱਸਿਆ ਗਿਆ ਕਿ ਉਹ ਘਟਨਾ ਦੇ ਸਮੇਂ ਮੌਕੇ ’ਤੇ ਮੌਜੂਦ ਸੀ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਕੁੱਲ 195 ਗਵਾਹਾਂ ਦੀ ਗਵਾਹੀ ਦਰਜ ਹੋਣੀ ਹੈ, ਜਿਸ ਤੋਂ ਸੁਭਾਵਿਕ ਹੈ ਕਿ ਇਹ ਮਾਮਲਾ ਕੋਰਟ ਵਿਚ ਲੰਮੇ ਸਮੇਂ ਤੱਕ ਚੱਲੇਗਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News