ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ ''ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ ''ਚ

Friday, Apr 04, 2025 - 06:16 PM (IST)

ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ ''ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ ''ਚ

ਅਜਨਾਲਾ(ਬਾਠ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ 'ਜਥੇਬੰਦੀ ਵਾਰਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਅਤੇ ਸਭ ਤੋਂ ਨੇੜਲੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਦੀ ਕਾਰਵਾਈ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਹੁੰਦਿਆਂ ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਕ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਕੋਲੋਂ ਦੋ ਰਾਈਫਲ ਰਿਕਵਰ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਜਿਨ੍ਹਾਂ ਦੀ ਜਾਣਕਾਰੀ ਮਾਨਯੋਗ ਅਦਾਲਤ ਨੂੰ ਲਿਖਤੀ ਰੂਪ ਵਿੱਚ ਪੇਸ਼ ਕੀਤੀ ਗਈ ਹੈ ਅਤੇ ਮਾਣਯੋਗ ਅਜਨਾਲਾ ਅਦਾਲਤ ਨੇ ਮੁਲਜ਼ਮ ਵਰਿੰਦਰ ਸਿੰਘ ਨੂੰ ਮੁੜ 14 ਦਿਨ ਦੀ ਜੁਡੀਸ਼ਅਲ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਹਨਾਂ ਦੱਸਿਆ ਹੁਣ 18 ਅਪ੍ਰੈਲ ਨੂੰ ਮੁੜ ਵਰਿੰਦਰ ਸਿੰਘ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਮੁਲਜ਼ਮ ਦੇ ਵਕੀਲ ਰੀਤੂ ਰਾਜ ਨੇ ਦੱਸਿਆ ਕਿ ਅਜਨਾਲਾ ਪੁਲਸ ਨੇ ਰਿਕਵਰ ਕੀਤੀ ਹੋਈ ਕੋਈ ਵੀ ਵਸਤੂ ਸਾਹਮਣੇ ਪੇਸ਼ ਨਹੀਂ ਕੀਤੀ।

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News