ਅੰਮ੍ਰਿਤਪਾਲ ਦੇ ਚਾਚਾ ਤੇ ਪ੍ਰਧਾਨ ਮੰਤਰੀ ਬਾਜੇਕੇ ਸਣੇ 4 ਨੂੰ ਬਠਿੰਡਾ ਜੇਲ੍ਹ ''ਚ ਕੀਤਾ ਤਬਦੀਲ
Wednesday, Apr 02, 2025 - 05:24 PM (IST)

ਬਠਿੰਡਾ (ਵਰਮਾ) : ਐੱਨ. ਐੱਸ. ਏ. ਦੇ ਦੋਸ਼ਾਂ ਤਹਿਤ ਡਿਬਰੂਗੜ੍ਹ ਜੇਲ੍ਹ 'ਚ ਬੰਦ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਸ ਨੇ ਪੰਜਾਬ ਲਿਆਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਪ੍ਰਧਾਨ ਮੰਤਰੀ ਬਾਜੇਕੇ ਸਮੇਤ 4 ਮੁਲਜ਼ਮਾਂ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ, ਜਦੋਂ ਕਿ ਉਸ ਦੇ ਚਾਰ ਸਾਥੀ ਪਟਿਆਲਾ ਜੇਲ੍ਹ 'ਚ ਬੰਦ ਹਨ। ਕੇਂਦਰੀ ਜੇਲ੍ਹ ਦੇ ਸੁਪਰੀਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਊਕੇ ਅਤੇ ਬਸੰਤ ਸਿੰਘ ਦੌਲਤਪੁਰ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਤਬਦੀਲ ਕਰ ਦਿੱਤਾ ਗਿਆ ਹੈ।
ਚਾਰਾਂ ਨੂੰ ਵੱਖਰੀ ਬੈਰਕ 'ਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਹੋਰ ਚਾਰ ਸਾਥੀਆਂ ਦਲਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲ ਅਤੇ ਅਮਨਦੀਪ ਸਿੰਘ ਅਮਨਾ ਨੂੰ ਪਟਿਆਲਾ ਜੇਲ੍ਹ ਵਿਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਉਪਰੋਕਤ ਦੋਵੇਂ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ ਜੇਲ੍ਹਾਂ ਹਨ, ਜਿਨ੍ਹਾਂ ਦੀ ਸੁਰੱਖਿਆ ਪੰਜਾਬ ਪੁਲਸ ਦੇ ਨਾਲ-ਨਾਲ ਕੇਂਦਰੀ ਬਲਾਂ ਵਲੋਂ ਵੀ ਕੀਤੀ ਜਾਂਦੀ ਹੈ।
Related News
72 ਘੰਟਿਆਂ ''ਚ ਪਾਸ ਹੋਣਗੇ ਰਿਹਾਇਸ਼ੀ ਨਕਸ਼ੇ! ਬਠਿੰਡਾ ਨਗਰ ਨਿਗਮ ਵੱਲੋਂ ''ਨਕਸ਼ਾ ਮੇਲਾ'' ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ
