ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਸਸਪੈਂਸ ਬਰਕਰਾਰ, ਸਾਹਮਣੇ ਆਇਆ ਪੁਲਸ ਦਾ ਬਿਆਨ

03/19/2023 5:36:55 AM

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਖ਼ਿਲਾਫ਼ ਮੈਗਾ ਕਰੈਕਡਾਊਨ ਤੋਂ ਬਾਅਦ 78 ਜਣੇ ਗ੍ਰਿਫ਼ਤਾਰ ਕੀਤੇ ਗਏ। ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ ਹੈ।

ਇਹ ਖ਼ਬਰ ਵੀ ਪੜ੍ਹੋ : ਭਲਕੇ ਮਨਾਈ ਜਾਵੇਗੀ ਮੂਸੇਵਾਲਾ ਦੀ ਬਰਸੀ, ਪਿਤਾ ਨੇ ਲੋਕਾਂ ਨੂੰ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

PunjabKesari

 ਪੁਲਸ ਟੀਮਾਂ ਉਸ ਦੀ ਭਾਲ ’ਚ ਛਾਪੇਮਾਰੀ ਕਰ ਰਹੀਆਂ ਹਨ। ਇਸ ਆਪ੍ਰੇਸ਼ਨ ਦੌਰਾਨ 8 ਰਾਈਫਲਾਂ, ਇਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਸ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਪੰਜਾਬ ਦੇ ਨਾਗਰਿਕਾਂ ਨੂੰ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਅੱਜ ਸ਼ਾਹਕੋਟ ’ਚ ਜਲੰਧਰ ਪੁਲਸ ਨੇ ਅੰਮ੍ਰਿਤਪਾਲ ਦੀ ਘੇਰਾਬੰਦੀ ਕੀਤੀ ਸੀ ਤਾਂ ਮੌਕੇ ਦਾ ਫਾਇਦਾ ਚੁੱਕਦਿਆਂ ਅੰਮ੍ਰਿਤਪਾਲ ਕਦੋਂ ਫਰਾਰ ਹੋ ਗਿਆ, ਪਤਾ ਹੀ ਨਹੀਂ ਲੱਗਾ ।

 


Manoj

Content Editor

Related News