ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ ''ਚ ਹੋਵੇਗੀ ਪੇਸ਼ੀ

Wednesday, Apr 15, 2026 - 01:41 PM (IST)

ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ ''ਚ ਹੋਵੇਗੀ ਪੇਸ਼ੀ

ਬਠਿੰਡਾ : ਭਾਬੀ ਕਮਲ ਕੌਰ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ 5 ਦਿਨਾਂ ਦਾ ਪੁਲਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਉਸ ਨੂੰ ਅੱਜ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਤੋਂ ਪਹਿਲਾਂ ਪੁਲਸ ਵਲੋਂ ਅੰਮ੍ਰਿਤਪਾਲ ਮਹਿਰੋਂ ਦਾ ਸਰਕਾਰੀ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਇਸ ਤੋਂ ਬਾਅਦ ਹੁਣ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਤੋਂ ਅੰਮ੍ਰਿਤਪਾਲ ਮਹਿਰੋਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਬਠਿੰਡਾ ਪੁਲਸ ਦੀ ਟੀਮ ਵਲੋਂ ਅੰਮ੍ਰਿਤਪਾਲ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕਰਵਾ ਕੇ ਦਿੱਲੀ ਲਿਆਂਦਾ ਗਿਆ ਸੀ ਅਤੇ ਦਿੱਲੀ ਤੋਂ ਉਸ ਨੂੰ ਬਠਿੰਡਾ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਮਹਿਰੋਂ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ।


author

Babita

Content Editor

Related News