ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨ ਦੇ ਪੁਲਸ ਰਿਮਾਂਡ 'ਤੇ

Friday, Apr 10, 2026 - 06:41 PM (IST)

ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨ ਦੇ ਪੁਲਸ ਰਿਮਾਂਡ 'ਤੇ

ਬਠਿੰਡਾ (ਵਰਮਾ,ਸੁਖਵਿੰਦਰ)-ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ 'ਚ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ
ਇਥੇ ਦੱਸ ਦੇਈਏ ਕਿ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ।

ਬਠਿੰਡਾ ਪੁਲਸ ਦੀ ਇਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲੈ ਕੇ ਆਈ। ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ। ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ (ਡੀਜੀਪੀ, ਪੰਜਾਬ) ਨੇ ਦੱਸਿਆ ਕਿ ਮੁਲਜ਼ਮ ਨੂੰ 10 ਅਪ੍ਰੈਲ ਦੀ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਮੱਧ ਪੂਰਬ ਵਿਚ ਲੁਕਿਆ ਹੋਇਆ ਸੀ। 

ਪੁਲਸ ਜਾਂਚ ਮੁਤਾਬਕ 11 ਜੂਨ 2025 ਨੂੰ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਨੂੰ ਅਗਵਾ ਕਰ ਲਿਆ ਸੀ ਅਤੇ ਫਿਰ ਉਸ ਦੀ ਕਾਰ 'ਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਅਪਰਾਧ ਕਰਨ ਮਗਰੋਂ ਮੁਲਜ਼ਮਾਂ ਨੇ ਲਾਸ਼ ਨੂੰ ਇਕ ਕਾਰ ਵਿਚ ਪਾ ਕੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ ਛੱਡ ਦਿੱਤਾ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

ਪੰਜਾਬ ਪੁਲਸ ਇਸ ਮਾਮਲੇ ਵਿਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਹਾਲਾਂਕਿ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਤੋਂ ਬਾਅਦ ਦੇਸ਼ ਛੱਡ ਕੇ ਭੱਜ ਗਿਆ ਸੀ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਅਧੀਨ ਕੰਮ ਕਰਨ ਵਾਲੇ (ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਮੁਲਜ਼ਮ ਦੇ ਮੱਧ ਪੂਰਬ ਵਿਚ ਟਿਕਾਣੇ ਦਾ ਪਤਾ ਲਗਾਇਆ। ਇਸ ਤੋਂ ਬਾਅਦ ਉਸ ਵਿਰੁੱਧ ਹਵਾਲਗੀ ਦੀ ਕਾਰਵਾਈ ਸ਼ੁਰੂ ਕੀਤੀ ਗਈ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਭਾਰਤ ਭੇਜ ਦਿੱਤਾ ਗਿਆ। ਦਿੱਲੀ ਪਹੁੰਚਣ 'ਤੇ ਉਸ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਹੋਰ ਪੁੱਛਗਿੱਛ ਲਈ ਬਠਿੰਡਾ ਲਿਆਂਦਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News