ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ ''ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

Wednesday, Apr 15, 2026 - 04:29 PM (IST)

ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ ''ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

ਬਠਿੰਡਾ (ਵਿਜੈ ਵਰਮਾ) : ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਦੌਰਾਨ ਉਸ ਨੂੰ 29 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਮਹਿਰੋਂ 5 ਦਿਨਾਂ ਦੇ ਪੁਲਸ ਰਿਮਾਂਡ ’ਤੇ ਸੀ, ਜੋ ਅੱਜ ਖ਼ਤਮ ਹੋ ਗਿਆ। ਅਦਾਲਤੀ ਕਾਰਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਦੋ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...

ਪਹਿਲੀ ਅਰਜ਼ੀ 'ਚ ਦੋਸ਼ੀ ਦੀ ਵੁਆਇਸ ਰਿਕਾਰਡਿੰਗ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਗੱਲ ਕੀਤੀ ਗਈ, ਤਾਂ ਜੋ ਮਾਮਲੇ ਨਾਲ ਜੁੜੇ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਸਕਣ। ਦੂਜੀ ਅਰਜ਼ੀ 'ਚ ਦੋਸ਼ੀ ਦੀ ਮਾਤਾ ਦੇ ਬਿਆਨਾਂ ਨੂੰ ਦਰਜ ਕਰਨ ਅਤੇ ਉਸ ਪ੍ਰਕਿਰਿਆ ਨੂੰ ਪੂਰਾ ਕਰਨ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ ਗਈ। ਸਰਕਾਰੀ ਪੱਖ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਕਈ ਅਹਿਮ ਤੱਥ ਇਕੱਠੇ ਕਰਨੇ ਬਾਕੀ ਹਨ। ਇਸ ਲਈ ਵੁਆਇਸ ਸੈਂਪਲ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੀ ਪ੍ਰਕਿਰਿਆ ਪੂਰੀ ਹੋਣੀ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : 25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result

ਅਦਾਲਤ ਨੇ ਦੋਵੇਂ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਸਬੰਧਿਤ ਪ੍ਰਕਿਰਿਆ ਨੂੰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ। ਇਸ ਮਾਮਲੇ 'ਚ ਪੁਲਸ ਵੱਲੋਂ ਪਹਿਲਾਂ ਹੀ ਕਈ ਡਿਜੀਟਲ ਸਬੂਤ ਇਕੱਠੇ ਕੀਤੇ ਜਾ ਚੁੱਕੇ ਹਨ ਅਤੇ ਹੁਣ ਵੁਆਇਸ ਰਿਕਾਰਡਿੰਗ ਦੀ ਫਾਰੈਂਸਿਕ ਜਾਂਚ ਨਾਲ ਹੋਰ ਖ਼ੁਲਾਸਿਆਂ ਦੀ ਉਮੀਦ ਜਤਾਈ ਜਾ ਰਹੀ ਹੈ। ਦੂਜੇ ਪਾਸੇ ਮਾਤਾ ਦੇ ਬਿਆਨਾਂ ਨੂੰ ਵੀ ਜਾਂਚ 'ਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਅੰਮ੍ਰਿਤਪਾਲ ਮਹਿਰੋਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਪੇਸ਼ੀ 29 ਅਪ੍ਰੈਲ ਨੂੰ ਹੋਵੇਗੀ। ਪੁਲਸ ਅਤੇ ਜਾਂਚ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪੱਖ ਨੂੰ ਧਿਆਨ ਨਾਲ ਖੰਗਾਲਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News