ਅੰਮ੍ਰਿਤਪਾਲ ਨੇ ਮਜੀਠੀਆ 'ਤੇ ਪਲਟਵਾਰ ਕਰਦਿਆਂ ਸਟੇਜ ਤੋਂ ਕੀਤਾ ਵੱਡਾ ਐਲਾਨ, ਜਾਣੋ ਕੀ ਹੈ ਪੂਰਾ ਮਾਮਲਾ

11/19/2022 12:02:25 AM

ਮੋਗਾ (ਬਿਊਰੋ) : ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਰੋਡੇ ਵਿਖੇ ਅੰਮ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ 'ਤੇ ਕੀਤੇ ਹਮਲੇ ਦਾ ਜਵਾਬ ਦਿੱਤਾ। ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕਰਦਿਆਂ ਅੰਮ੍ਰਿਤਪਾਲ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਹਕੂਮਤ ਨੇ ਇਸ ਤਰ੍ਹਾਂ ਰਿਹਾਅ ਨਹੀਂ ਕਰਨਾ, ਜੇ ਅਸੀਂ ਆਪਣੀ ਡਫਲੀ ਅਲੱਗ-ਅਲੱਗ ਵਜਾਉਂਦੇ ਰਹੇ ਤਾਂ ਬੰਦੀ ਸਿੰਘਾਂ ਦੀ ਰਿਹਾਈ ਭੁੱਲ ਜਾਈਏ, ਹਕੂਮਤ ਨੇ ਹੋਰ ਬੰਦੀ ਬਣਾਉਣ ਦੀ ਤਿਆਰੀ ਕਰ ਲਈ ਹੈ।

ਇਹ ਵੀ ਪੜ੍ਹੋ : ਭਾਜਪਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, 'ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਨ ਵਾਲੇ ਸੂਬੇ ਨੂੰ ਬਣਾ ਰਹੇ ਕੰਗਾਲ'

ਪਿਛਲੇ ਦਿਨੀਂ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਬਾਰੇ ਕੁਝ ਗੱਲਾਂ ਕਹੀਆਂ ਸਨ, ਜਿਸ 'ਤੇ ਪਲਟਵਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕਈ ਲੋਕ ਜਿਸ ਨੂੰ ਮਾਝੇ ਦਾ ਜਰਨੈਲ ਐਲਾਨੀ ਫਿਰਦੇ ਹਨ, ਮੇਰੇ ਬਾਰੇ ਆਖੀ ਫਿਰਦਾ ਹੈ ਕਿ ਇਹ ਹਿੰਦੂ-ਸਿੱਖਾਂ ਦੀ ਸਾਂਝ ਨੂੰ ਤੋੜ ਰਿਹਾ ਹੈ। ਅੰਮ੍ਰਿਤਪਾਲ ਨੇ ਸਪੱਸ਼ਟ ਕਿਹਾ ਕਿ ਹਿੰਦੂ-ਸਿੱਖਾਂ ਦੀ ਸਾਂਝ ਕਦੇ ਨਹੀਂ ਟੁੱਟਣੀ।

ਵੀਡੀਓ 'ਚ ਸੁਣੋ ਪੂਰੀ ਗੱਲਬਾਤ-

ਇਹ ਵੀ ਪੜ੍ਹੋ : ਝੱਜਰ ਦੀ ਐੱਮਈਟੀ ਸਿਟੀ 'ਚ ਦੇਸ਼ ਦੀ ਪਹਿਲੀ ਉਤਪਾਦਨ ਯੂਨਿਟ ਲਗਾਏਗੀ Boditech Med

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਵਿਰੁੱਧ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਉਹ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਣਗੇ, ਭਾਵੇਂ ਇਸ ਲਈ ਉਨ੍ਹਾਂ ਨੂੰ ਆਪਣੀ ਜਾਨ ਵੀ ਕਿਉਂ ਨਾ ਗਵਾਉਣੀ ਪਵੇ। ਅੰਮ੍ਰਿਤਸਰ 'ਚ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਕਦੀ ਕਿਸੇ ਨੂੰ ਮਾੜਾ ਕਹਿ ਰਿਹਾ ਹੈ ਤੇ ਕਦੀ ਕਿਸੇ ਨੂੰ, ਇਸ ਨੂੰ ਏਜੰਸੀਆਂ ਵੀ ਨਹੀਂ ਰੋਕ ਰਹੀਆਂ ਤੇ ਸਰਕਾਰ ਵੀ ਇਸ ਮਾਮਲੇ 'ਤੇ ਮੌਨ ਧਾਰੀ ਬੈਠੀ ਹੈ। ਇਹ ਲੋਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh