ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Saturday, Nov 05, 2022 - 07:14 PM (IST)

ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਮੋਗਾ (ਗੋਪੀ ਰਾਊਕੇ) : ਅਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਸਿੰਘਾਂ ਵਾਲ਼ਾ ਨੇੜੇ ਗੁਰਦੁਆਰਾ ਡੇਰਾ ਭਾਈ ਸੇਵਾ ਵਿਖੇ ਇਕ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ ਹੈ ਤਾਂ ਕਿ ਉਹ ਜਲੰਧਰ ਸਮਾਗਮ ’ਚ ਨਾ ਜਾ ਸਕਣ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਲੰਧਰ ਵਿਚ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਸੰਗਤ ਦਾ ਸੱਦਾ ਮਿਲਿਆ ਸੀ ਪਰ ਪੁਲਸ ਪ੍ਰਸ਼ਾਸਨ ਨੇ ਫੋਰਸ ਲਗਾ ਕੇ ਸਾਨੂੰ ਰੋਕ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਦਾ ਕਹਿਣਾ ਹੈ ਕਿ ਜਲੰਧਰ ਵਿਚ ਹਾਲਾਤ ਖ਼ਰਾਬ ਹੋ ਸਕਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਨਹੀਂ ਜਾਣ ਦਿੱਤਾ ਜਾ ਸਕਦਾ। ਪਰ ਇਸ ਦੇ ਉਲਟ ਜਲੰਧਰ ਵਿਚ ਸਭ ਠੀਕ ਠਾਕ ਚੱਲ ਰਿਹਾ ਹੈ ਅਤੇ ਨਾ ਹੀ ਉਥੇ ਕਿਸੇ ਤਰ੍ਹਾਂ ਦੀ ਬੰਦ ਕਾਲ ਹੈ। 

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

ਸੁਧੀਰ ਸੂਰੀ ਦੇ ਕਾਤਲ ’ਤੇ ਦਿੱਤਾ ਵੱਡਾ ਬਿਆਨ

ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਹਿੰਦੂ ਆਗੂ ਸੁਧੀਰ ਸੂਰੀ ਦੇ ਕਾਤਲ ਦੀ ਗੱਡੀ ’ਤੇ ਵਾਰਸ ਪੰਜਾਬ ਜਥੇਬੰਦੀ ਦਾ ਸਟਿੱਕਰ ਲੱਗੇ ਜਾਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਟਿੱਕਰ ਹਜ਼ਾਰਾਂ ਗੱਡੀਆਂ ’ਤੇ ਲੱਗੇ ਹੋਏ ਹਨ। ਇਸ ਤੋਂ ਇਲਾਵਾ ਮੁਲਜ਼ਮ ਦੀ ਗੱਡੀ ’ਤੇ ਉਨ੍ਹਾਂ ਦੇ ਸਟਿੱਕਰ ਤੋਂ ਹੇਠਾਂ ਪੁਲਸ ਦਾ ਸਟਿੱਕਰ ਵੀ ਲੱਗਾ ਸੀ ਇਸ ਦਾ ਮਤਲਬ ਕਿ ਪੁਲਸ ਵੀ ਇਸ ਕੇਸ ਵਿਚ ਸ਼ਾਮਲ ਹੈ। ਕਿਸੇ ਗੱਡੀ ’ਤੇ ਇਸ ਤਰ੍ਹਾਂ ਦਾ ਸਟਿੱਕਰ ਲੱਗਾ ਹੋਣਾ ਕੋਈ ਵੱਡੀ ਗੱਲ ਨਹੀਂ ਹੈ।

ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ

ਮੈਂ ਜੇਲ ਜਾਣ ਲਈ ਤਿਆਰ ਹਾਂ

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਪੁਲਸ ਨੇ ਕਈ ਬੇਨਤੀਆਂ ਕੀਤੀਆਂ, ਜਿਨ੍ਹਾਂ ਨੇ ਉਨ੍ਹਾਂ ਨੇ ਮੰਨ ਵੀ ਲਿਆ, ਪਰ ਹੁਣ ਜਿਸ ਤਰ੍ਹਾਂ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ, ਇਹ ਗੁਲਾਮੀ ਦੀ ਅਵਸਥਾ ਹੈ। ਉਨ੍ਹਾਂ ਕਿਹਾ ਕਿ ਉਹ ਜੇਲ ਜਾਣ ਲਈ ਵੀ ਤਿਆਰ ਹਨ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਧਰਮ ਖ਼ਿਲਾਫ ਕੋਈ ਗੱਲ ਨਹੀਂ ਕੀਤੀ। ਮੈਂ ਸਿਰਫ ਸੱਚ ਬੋਲਿਆ ਹੈ ਅਤੇ ਸੱਚ ਹੀ ਬੋਲਾਂਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਗੁਰੂ ਦੇ ਲੜ ਲੱਗਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਵਿਚ ਨਹੀਂ ਆਉਣਾ ਪਰ ਪਿਛਲੀਆਂ ਪੰਜ ਸਰਕਾਰ ਨਸ਼ੇ ਦੇ ਮੁੱਦੇ ’ਤੇ ਬਣੀਆਂ, ਰੋਜ਼ਾਨਾ ਬੇਅਦਬੀਆਂ ਹੋ ਰਹੀਆਂ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਇਹ ਗੁਲਾਮੀ ਦੀ ਅਵਸਥਾ ਹੈ, ਜਿਸ ਨੂੰ ਸਿਰਫ ਗੁਰੂ ਦੇ ਲੜ ਲੱਗ ਕੇ ਤੋੜਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਨਾਮੀ ਹਸਪਤਾਲ ਦੀ ਨਰਸ ਦਾ ਹੋਸ਼ ਉਡਾਉਣ ਵਾਲਾ ਕਾਰਾ, ਹੁਸਨ ਦਾ ਜਾਲ ਵਿਛਾ ਕੇ ਕਰਦੀ ਸੀ ਇਹ ਕੰਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News