ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਅਦਾਲਤ ’ਚ ਪੇਸ਼, 3 ਦਿਨਾ ਰਿਮਾਂਡ ’ਤੇ ਭੇਜਿਆ
Sunday, Apr 16, 2023 - 07:00 PM (IST)
ਹੁਸ਼ਿਆਰਪੁਰ (ਅਮਰੀਕ ਕੁਮਾਰ) : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਨੂੰ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਉਸ ਨੂੰ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ, ਜਦਕਿ ਪੁਲਸ ਨੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਥਾਣਾ ਮੇਹਟੀਆਣਾ ਦੇ ਐੱਸ. ਐੱਚ. ਓ. ਪ੍ਰਭਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਅਦਾਲਤ ਤੋਂ 7 ਦਿਨ ਦਾ ਰਿਮਾਂਗ ਮੰਗਿਆ ਸੀ ਪਰ 3 ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।
ਇਹ ਵੀ ਪੜ੍ਹੋ : ਨੌਜਵਾਨ ਬੰਦੂਕਾਂ ਨੂੰ ਹਥਿਆਰ ਬਣਾਉਣ ਦੀ ਬਜਾਏ ਆਪਣੇ ਦਿਮਾਗ ਦੀ ਵਰਤੋਂ ਹਥਿਆਰ ਵਜੋਂ ਕਰਨ : ਢੱਡਰੀਆਂ ਵਾਲੇ
ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਜੋਗਾ ਸਿੰਘ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋ ਸਕਦੇ ਹਨ। ਇਸ ਦੌਰਾਨ ਜੋਗਾ ਸਿੰਘ ਦੇ ਵਕੀਲ ਨੇ ਕਿਹਾ ਕਿ ਮੇਰੇ ਕਲਾਇੰਟ ਕੋਲ ਸਿਰਫ 2 ਹੀ ਪਿਸਟਲ ਹਨ ਤੇ ਉਹ ਵੀ ਲਾਇਸੈਂਸੀ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਜੋਗਾ ਸਿੰਘ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਦਿਹਾਤੀ ਪੁਲਸ ਅਤੇ ਹੁਸ਼ਿਆਰਪੁਰ ਪੁਲਸ ਵੱਲੋਂ ਚਲਾਏ ਸਾਂਝੇ ਆਪਰੇਸ਼ਨ ਦੌਰਾਨ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਸੂਬੇ ਦੇ ਡਾ. ਅੰਬੇਡਕਰ ਭਵਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ