ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ

Monday, Jul 10, 2023 - 11:08 AM (IST)

ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ - ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਣ ਵਾਲੀ ਹੈ। ਪਟੀਸ਼ਨਰਾਂ ਵਿਚ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਬਸੰਤ ਸਿੰਘ ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਦੇ ਨਾਲ ਸ਼ਾਮਲ ਹਨ। ਇਸ ਪਟੀਸ਼ਨ 'ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : 11 ਜੁਲਾਈ ਨੂੰ ਪੰਜਾਬ ਭਾਜਪਾ ਦੀ ਕਮਾਨ ਸੰਭਾਲਣਗੇ ਸੁਨੀਲ ਜਾਖੜ

ਪਟੀਸ਼ਨ ਦਾਇਰ ਕਰਕੇ ਕੀਤੀ ਇਹ ਅਪੀਲ

ਪਟੀਸ਼ਨਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਵਿੱਚ 18 ਮਾਰਚ ਤੋਂ ਮੁਹਿੰਮ ਚਲਾਈ ਗਈ ਸੀ। ਉਸੇ ਦਿਨ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ 'ਤੇ ਐਨਐਸਏ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਜੈੱਕ ਮਾ ਦੇ ਐਂਟ ਗਰੁੱਪ ਸਮੇਤ ਕਈ ਕੰਪਨੀਆਂ ’ਤੇ ਲੱਗਾ 98.5 ਕਰੋੜ ਡਾਲਰ ਦਾ ਜੁਰਮਾਨਾ

ਪਟੀਸ਼ਨਕਰਤਾਵਾਂ ਨੇ ਅਪੀਲ ਕੀਤੀ ਹੈ ਕਿ ਐੱਨਐੱਸਏ ਤਹਿਤ ਉਸ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਵਿੱਚ ਆਪਣੀ ਨਜ਼ਰਬੰਦੀ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਪਟੀਸ਼ਨਰ ਨੇ ਉਸ ਨੂੰ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ। ਪਿਛਲੇ ਮਹੀਨੇ ਹੋਈ ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

ਮੁਲਜ਼ਮ ਅਜਨਾਲਾ ਥਾਣੇ ’ਤੇ ਹੋਏ ਹਮਲੇ ਵਿੱਚ ਸ਼ਾਮਲ 

ਇਸ ਦੇ ਨਾਲ ਹੀ ਪਟੀਸ਼ਨਰਾਂ 'ਤੇ ਦੋਸ਼ ਹੈ ਕਿ 23 ਫਰਵਰੀ ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਵਿੱਚ ਉਨ੍ਹਾਂ ਵਿੱਚੋਂ ਕੁਝ ਵਿਅਕਤੀ ਸ਼ਾਮਲ ਸਨ। ਇਸ ਤੋਂ ਇਲਾਵਾ ਉਸ ਨੇ ਨੌਜਵਾਨਾਂ ਨੂੰ ਅੰਮ੍ਰਿਤਪਾਲ ਦੇ ਸਮਰਥਨ ਵਿੱਚ ਉਕਸਾਇਆ। ਸਥਾਨਕ ਨੈੱਟਵਰਕ ਬਣਾ ਕੇ ਸੰਗਠਨ ਨੂੰ ਮਜ਼ਬੂਤ ​​ਕੀਤਾ ਅਤੇ ਅੰਮ੍ਰਿਤਪਾਲ ਨੂੰ ਪੁਲਸ ਦੀ ਪਹੁੰਚ ਤੋਂ ਦੂਰ ਰੱਖਣ ਵਿਚ ਮਦਦ ਕੀਤੀ।

ਇਹ ਵੀ ਪੜ੍ਹੋ : GST 'ਚ ਗੜਬੜ ਕਰਨ ਵਾਲਿਆਂ 'ਤੇ ਹੁਣ ED ਕੱਸੇਗਾ ਸ਼ਿਕੰਜਾ , PMLA ਐਕਟ ਤਹਿਤ ਆਵੇਗਾ GST

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ। 


author

Harinder Kaur

Content Editor

Related News