ਬਾਬਾ ਬਕਾਲਾ ਸਾਹਿਬ ਕੋਰਟ 'ਚ ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਪੇਸ਼ੀ, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

Thursday, Mar 23, 2023 - 12:54 PM (IST)

ਬਾਬਾ ਬਕਾਲਾ ਸਾਹਿਬ ਕੋਰਟ 'ਚ ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਪੇਸ਼ੀ, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਮੁਕੱਦਮਾ ਨੰਬਰ 26 ਥਾਣਾ ਖਲਚੀਆਂ 'ਚ ਨਾਮਜ਼ਦ 11 ਮੁਲਜ਼ਮਾਂ ਨੂੰ 14 ਦਿਨਾਂ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਜਨਾਲਾ ਪੁਲਸ ਵੱਲੋਂ ਉਨ੍ਹਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ’ਚ ਘੱਟ ਇਨਰੋਲਮੈਂਟ ਨੂੰ ਲੈ ਕੇ ਸਰਕਾਰ ਸਖ਼ਤ, ਇਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟਿਸ ਜਾਰੀ

ਇਨ੍ਹਾਂ ਦੋਸ਼ੀਆਂ ਨੂੰ ਅਜਨਾਲਾ ਦੇ ਥਾਣੇ ਵਿਚ ਦਰਜ ਮੁਕੱਦਮਾ ਨੰਬਰ 29 ਤੇ 39 'ਚ ਨੋਮੀਨੇਟ ਕਰ ਦਿੱਤਾ ਗਿਆ ਸੀ ਅਤੇ ਇਨ੍ਹਾਂ ਨੂੰ ਅੱਜ ਅਜਨਾਲਾ ਕੋਰਟ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ 'ਤੇ ਕਾਰਵਾਈ ਕਰਦਿਆਂ ਅਦਾਲਤ ਨੇ ਅੱਜ ਉਕਤ ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਅਜੇ ਤੱਕ ਪੁਲਸ ਦੀ ਹਿਰਾਸਤ ਤੋਂ ਬਾਹਰ ਹੈ,ਜਿਸ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਨਾਲ ਕਦਮ ਚੁੱਕੇ ਜਾ ਰਹੇ ਹਨ। 

PunjabKesari

PunjabKesari

ਇਹ ਵੀ ਪੜ੍ਹੋ- ਤਰਨਤਾਰਨ ਜ਼ਿਲ੍ਹੇ 'ਚ ਧਾਰਾ 144 ਲਾਗੂ, ਜਾਰੀ ਹੋਏ ਸਖ਼ਤ ਆਦੇਸ਼

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News