DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ- ਗੈਂਗਸਟਰਵਾਦ ਖ਼ਤਮ ਕਰਨ ਦੇ ਦਾਅਵੇ ਖੋਖਲੇ

Monday, Mar 23, 2026 - 01:41 PM (IST)

DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ- ਗੈਂਗਸਟਰਵਾਦ ਖ਼ਤਮ ਕਰਨ ਦੇ ਦਾਅਵੇ ਖੋਖਲੇ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਿਆ ਅਤੇ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰਦੀਆਂ ਰਹੀਆਂ ਹਨ, ਪਰ ਪੀੜਤਾਂ ਨੂੰ ਇਨਸਾਫ ਨਹੀਂ ਮਿਲਦਾ।

ਇਹ ਵੀ ਪੜ੍ਹੋ- DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

ਤਰਸੇਮ ਸਿੰਘ ਨੇ ਕਿਹਾ ਕਿ ਗਗਨਦੀਪ ਸਿੰਘ ਦੀ ਮੌਤ ਸਿਰਫ ਇੱਕ ਪਰਿਵਾਰ ਦਾ ਨੁਕਸਾਨ ਨਹੀਂ, ਸਗੋਂ ਪੂਰੇ ਸਮਾਜ ਅਤੇ ਮਨੁੱਖਤਾ ਲਈ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿਰਫ ਪੰਜਾਬ ਹੀ ਨਹੀਂ, ਸਾਰੀ ਦੁਨੀਆ ਵਿੱਚ ਵਸਦੇ  ਲੋਕ ਇਕੱਠੇ ਹੋ ਕੇ ਇਨਸਾਫ਼ ਲਈ ਆਵਾਜ਼ ਉਠਾਉਣ, ਤਾਂ ਜੋ ਪੀੜਤ ਪਰਿਵਾਰ ਨੂੰ ਨਿਆਂ ਮਿਲ ਸਕੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੇਂਦਰੀ ਏਜੰਸੀ CBI ਤੋਂ ਕਰਵਾਈ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਗਨਦੀਪ ਸਿੰਘ ਨੂੰ ਆਤਮਹੱਤਿਆ ਲਈ ਮਜ਼ਬੂਰ ਕੀਤਾ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ-  'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ

ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਕੁਝ ਪ੍ਰਭਾਵਸ਼ਾਲੀ ਲੋਕ ਹੀ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀ ਅਤੇ ਆਮ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਰਾਜ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨ ਦੀ ਬਜਾਏ ਕਿਤੇ ਨਾ ਕਿਤੇ ਉਸਨੂੰ ਹੁੰਗਾਰਾ ਮਿਲ ਰਿਹਾ ਹੈ। ਇਸ ਲਈ ਇਸ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਸਲੀ ਸੱਚ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ-  DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ

ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ, ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਇਸ ਪਰਿਵਾਰ ਦਾ ਸਾਥ ਦੇਣ ਅਤੇ ਇਨਸਾਫ ਦੀ ਲੜਾਈ ਵਿੱਚ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਭਾਵੇਂ ਪਰਿਵਾਰ ਦਾ ਨੁਕਸਾਨ ਕਦੇ ਪੂਰਾ ਨਹੀਂ ਹੋ ਸਕਦਾ, ਪਰ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਉਨ੍ਹਾਂ ਨੂੰ ਕੁਝ ਹੱਦ ਤੱਕ ਰਾਹਤ ਜ਼ਰੂਰ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News