ਅੰਮ੍ਰਿਤਪਾਲ ਦੇ ਸਾਥੀ ਗੁਰਿੰਦਰ ਔਜਲਾ ਨੂੰ ਜਾਨ ਦਾ ਖ਼ਤਰਾ! ਹਾਈਕੋਰਟ ਪੁੱਜਾ ਮਾਮਲਾ

Wednesday, Oct 23, 2024 - 05:24 PM (IST)

ਅੰਮ੍ਰਿਤਪਾਲ ਦੇ ਸਾਥੀ ਗੁਰਿੰਦਰ ਔਜਲਾ ਨੂੰ ਜਾਨ ਦਾ ਖ਼ਤਰਾ! ਹਾਈਕੋਰਟ ਪੁੱਜਾ ਮਾਮਲਾ

ਚੰਡੀਗੜ੍ਹ : ਐੱਨ. ਐੱਸ. ਏ. ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ 'ਚ ਬੰਦ ਸਾਥੀ ਗੁਰਿੰਦਰ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੁਰਿੰਦਰ ਔਜਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਹੈ ਕਿ ਜੇਲ੍ਹ 'ਚ ਉਸ ਨੂੰ ਜਾਨ ਦਾ ਖ਼ਤਰਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਧਮਾਕਾ : ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਤੋਂ NIA ਕਰੇਗੀ ਪੁੱਛਗਿੱਛ

ਇਸ ਲਈ ਉਸ ਨੂੰ ਦੇਸ਼ ਦੀ ਕਿਸੇ ਹੋਰ ਜੇਲ੍ਹ 'ਚ ਤਬਦੀਲ ਕੀਤਾ ਜਾਵੇ। ਇਕ ਨਿਊਜ਼ ਚੈਨਲ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਐਡਵੋਕੇਟ ਸਿਮਰਨਜੀਤ ਸਿੰਘ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰੀਡੈਂਟ ਨਾਲ ਵੀ ਮਿਲ ਚੱਕੇ ਹਨ, ਜਿਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ : ਪਿੰਡ ਦੇ ਸਕੂਲ 'ਚ ਵੜਿਆ ਚੀਤਾ, ਗੁਰਦੁਆਰਾ ਸਾਹਿਬ 'ਚ ਹੋ ਗਈ ਅਨਾਊਂਸਮੈਂਟ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਔਜਲਾ ਨੇ ਬੈਰਕ ਬਦਲਣ ਦੀ ਮੰਗ ਕੀਤੀ ਸੀ, ਜਿਸ ਨੂੰ ਕਿਸੇ ਹੋਰ ਬੈਰਕ 'ਚ ਤਬਦੀਲ ਕੀਤਾ ਗਿਆ ਹੈ ਪਰ ਹੁਣ ਔਜਲਾ ਨੇ ਜੇਲ੍ਹ ਬਦਲਣ ਦੀ ਮੰਗ ਕੀਤੀ ਹੈ। ਔਜਲਾ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ 'ਚ ਉਸ ਨੂੰ ਡਰ ਹੈ ਕਿ ਇਸ ਜੇਲ੍ਹ 'ਚ ਉਸ ਨੂੰ ਕਿਸੇ ਹੋਰ ਕੇਸ 'ਚ ਫਸਾਇਆ ਜਾ ਸਕਦਾ ਹੈ। ਇਸ ਲਈ ਉਸ ਦੀ ਜੇਲ੍ਹ ਤਬਦੀਲ ਕੀਤੀ ਜਾਵੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News