ਵੱਡੀ ਖ਼ਬਰ : UK ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ''ਤੇ ਰੋਕਿਆ

04/20/2023 5:59:37 PM

ਅੰਮ੍ਰਿਤਸਰ : ਫ਼ਰਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੰਗਲੈਂਡ ਜਾਣ ਦੀ ਤਿਆਰੀ 'ਚ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਜਹਾਜ਼ 'ਚ ਸਵਾਰ ਹੋਣ ਤੋਂ ਰੋਕ ਲਿਆ ਗਿਆ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ। 

ਇਹ ਵੀ ਪੜ੍ਹੋ : 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਹੀ ਸਾਬਤ ਹੋਇਆ ਵਿਭਾਗ ਦਾ ਇਹ ਫਾਰਮੂਲਾ

ਪੁਲਸ ਸੂਤਰਾਂ ਅਨੁਸਾਰ ਕਿਰਨਦੀਪ ਕੌਰ ਫਲਾਈਟ 'ਚ ਸਵਾਰ ਹੋਣ ਲਈ ਜਾ ਰਹੀ ਸੀ ਜਦੋਂ ਉਸ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਕਥਿਤ ਤੌਰ 'ਤੇ ਰੋਕ ਲਿਆ। ਪੰਜਾਬ ਪੁਲਸ ਦੇ ਸੂਤਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਇਮੀਗ੍ਰੇਸ਼ਨ ਵਿਭਾਗ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਪਸ ਘਰ ਭੇਜ ਦਿੱਤਾ ਗਿਆ। ਕਿਰਨਦੀਪ ਕੌਰ ਨੇ ਜਿਸ ਫਲਾਇਟ ਰਾਹੀਂ ਇੰਗਲੈਂਡ ਰਵਾਨਾ ਹੋਣਾ ਸੀ ਉਸ ਨੇ ਵੀ ਇੰਗਲੈਂਡ ਲਈ ਉਡਾਣ ਭਰ ਲਈ । 

ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ 23 ਫਰਵਰੀ ਨੂੰ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਸੀ। ਇਸ ਘਿਰਾਓ ਦੌਰਾਨ ਹਿੰਸਾ ਵੀ ਹੋਈ ਸੀ।  18 ਮਾਰਚ ਨੂੰ ਇਸੇ ਮਾਮਲੇ ਤਹਿਤ ਜਲੰਧਰ ਦੇ ਸ਼ਾਹਕੋਟ-ਮਲਸੀਆਂ ਰੋਡ ਉੱਤੇ ਅਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਨਾਕਾ ਲਗਾ ਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਫ਼ਰਾਰ ਹੋ ਗਿਆ ਸੀ। ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਅੰਮ੍ਰਿਤਪਾਲ ਸਿੰਘ ਨੂੰ ਫ਼ਿਲਹਾਲ ਪੰਜਾਬ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਪੰਜਾਬ ਪੁਲਸ ਮਾਰਚ ਮਹੀਨੇ ਤੋਂ ਫ਼ਰਾਰ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਦੀ ਲਗਾਤਾਰ ਤਲਾਸ਼ ਦੌਰਾਨ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਉਸ ਦੇ ਨਜ਼ਦੀਕੀ ਜੋਗਾ ਸਿੰਘ ਨੂੰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਤੋਂ ਗ੍ਰਿਫ਼ਤਾਰ ਕੀਤਾ ਹੈ। ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਸੀ ਕਿ ਪੰਜਾਬ ਪੁਲਸ ਨੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਅੰਮ੍ਰਿਤਸਰ ਪੁਲਸ ਦਿਹਾਤੀ ਅਤੇ ਹੁਸ਼ਿਆਰਪੁਰ ਪੁਲਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News