ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਆਇਆ ਨਵਾਂ ਮੋੜ

Thursday, Jul 18, 2024 - 06:32 PM (IST)

ਜਲੰਧਰ : ਜਲੰਧਰ ਪੁਲਸ ਵਲੋਂ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤੇ ਗਏ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਤੋਂ ਜਲੰਧਰ ਪੁਲਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੁਲਸ ਵਲੋਂ ਅਦਾਲਤ ਵਿਚ ਨਵੇਂ ਸਿਰਿਓਂ ਅਰਜ਼ੀ ਦਾਖਲ ਕੀਤੀ ਗਈ ਹੈ। ਪੁਲਸ ਨੇ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਵਲੋਂ ਮੁਲਜ਼ਮਾਂ ਪਾਸੋਂ ਵਿਸਤਾਰ ਨਾਲ ਪੁੱਛਗਿੱਛ ਕਰਨੀ ਹੈ ਕਿਉਂਕਿ ਮਾਮਲੇ ਵਿਚ ਕਈ ਗੱਲਾਂ ਅਜੇ ਤਕ ਸਪੱਸ਼ਟ ਨਹੀਂ ਹੋ ਸਕੀਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। 

ਇਹ ਵੀ ਪੜ੍ਹੋ : ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਣ ਸ਼ੱਕੀ ਹਾਲਾਤ 'ਚ ਮੌਤ, ਮੂੰਹ 'ਚ ਟੁੱਟੀ ਮਿਲੀ ਬਿਜਲੀ ਦੀ ਤਾਰ

ਦੱਸਣਯੋਗ ਹੈ ਕਿ ਫਿਲੌਰ ਪੁਲਸ ਨੇ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਨੂੰ ਲੰਘੇ ਦਿਨੀਂ ਚਾਰ ਗ੍ਰਾਮ ਆਈਸ ਡਰੱਗ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਪੁਲਸ ਨੇ ਦੋਵਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਹੁਣ ਪੁਲਸ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਕੇ ਹਰਪ੍ਰੀਤ ਸਿੰਘ ਦਾ ਰਿਮਾਂਡ ਮੰਗਿਆ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਜੋ ਆਵਾਜ਼ ਅਸੀਂ ਚੁੱਕੀ ਹੈ, ਉਸ ਨੂੰ ਦਬਾਉਣ ਲਈ ਸਾਨੂੰ ਬਦਨਾਮ ਕਰਨਾ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਗ੍ਰਹਿ ਵਿਭਾਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News