ਇਸੇ ਮਹੀਨੇ ਖ਼ਤਮ ਹੋਵੇਗੀ ਅੰਮ੍ਰਿਤਪਾਲ ਸਿੰਘ ''ਤੇ ਲੱਗੀ NSA, ਸਰਕਾਰ ਪਹੁੰਚੀ ਹਾਈਕੋਰਟ
Thursday, Apr 16, 2026 - 05:17 PM (IST)
ਚੰਡੀਗੜ੍ਹ : ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ 'ਤੇ ਲੱਗਾ ਐੱਨ.ਐੱਸ.ਏ. ਇਸੇ ਮਹੀਨੇ ਖ਼ਤਮ ਹੋਣ ਵਾਲਾ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਪਹੁੰਚ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਹੀ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਵਿਚ ਹੀ ਰੱਖਣ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ ਬੇਨਤੀ ਕੀਤੀ ਕਿ ਇਸ ਪਟੀਸ਼ਨ 'ਤੇ ਜਲਦੀ ਸੁਣਵਾਈ ਕੀਤੀ ਜਾਵੇ। ਹਾਈ ਕੋਰਟ ਨੇ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ ਜਲਦੀ ਹੀ ਸੁਣਵਾਈ ਕੀਤੀ ਜਾਵੇਗੀ।
ਸਰਕਾਰ ਨੇ ਕਿਹਾ ਕਿ ਕਿਉਂਕਿ ਉਸ ਦੀ ਤੀਜੀ ਐੱਨ. ਐੱਸ. ਏ. ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ, ਲਿਹਾਜ਼ਾ ਇਹ ਖਦਸ਼ਾ ਹੈ ਕਿ ਜੇਕਰ ਉਸ ਨੂੰ ਬਾਅਦ ਵਿਚ ਪੰਜਾਬ ਵਿਚ ਵਾਪਸ ਲਿਆਂਦਾ ਗਿਆ ਤਾਂ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਜਿਸ ਦੇ ਚੱਲਦੇ ਉਸ ਨੂੰ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇ।
