ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਸਾਥੀਆਂ ਲੈ ਕੇ ਪੰਜਾਬ ਲਈ ਰਵਾਨਾ ਹੋਈ ਪੁਲਸ
Monday, Mar 17, 2025 - 05:20 PM (IST)

ਡਿਬਰੂਗੜ੍ਹ/ਚੰਡੀਗੜ੍ਹ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲੈ ਕੇ ਆਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੇ ਤਹਿਤ ਪੰਜਾਬ ਪੁਲਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਹੈ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਗੁਰਮੀਤ ਸਿੰਘ ਅਤੇ ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ) ਦਾ ਟਰਾਂਜ਼ਿਟ ਰਿਮਾਂਡ ਪੰਜਾਬ ਪੁਲਸ ਨੂੰ ਮਿਲਿਆ ਹੈ, ਜਿਸ ਤੋਂ ਬਾਅਦ ਪੰਜਾਬ ਪੁਲਸ ਡਿਬਰੂਗੜ੍ਹ ਜੇਲ੍ਹ ਪਹੁੰਚੀ ਅਤੇ ਜੇਲ੍ਹ ਪ੍ਰਸ਼ਾਸਨ ਵਲੋਂ ਦੋਵਾਂ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮਗਰੋਂ ਦੋਵਾਂ ਨੂੰ ਪੰਜਾਬ ਲੈ ਕੇ ਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਪੁਲਸ ਦੇ 12 ਮੁਲਾਜ਼ਮ ਮੁਅੱਤਲ
ਨਹੀਂ ਵਧਾਇਆ ਗਿਆ ਐੱਨ. ਐੱਸ. ਏ.
ਪੰਜਾਬ ਸਰਕਾਰ ਨੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ) ਦੀ ਮਿਆਦ ਵਿਚ ਵਾਧਾ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਸਾਰੇ ਹੀ ਅੰਮ੍ਰਿਤਪਾਲ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਇਸ ਦੀ ਪੁਸ਼ਟੀ ਬਕਾਇਦਾ ਡੀਜੀਪੀ ਗੌਰਵ ਯਾਦਵ ਨੇ ਕੀਤੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਫਰਵਰੀ 2023 ਵਿਚ ਅਜਨਾਲਾ ਪੁਲਸ ਥਾਣੇ ’ਤੇ ਹਮਲਾ ਕਰਨ ਦਾ ਦੋਸ਼ ਹੈ ਅਤੇ ਇਸ ਸਬੰਧੀ ਕੇਸ ਵੀ ਦਰਜ ਹੈ। ਅੰਮ੍ਰਿਤਪਾਲ ਦੇ ਜਿਨ੍ਹਾਂ ਸੱਤ ਸਾਥੀਆਂ ਨੂੰ ਵਾਪਸ ਲੈਣ ਦੀ ਗੱਲ ਆਖੀ ਜਾ ਰਹੀ ਹੈ, ਉਨ੍ਹਾਂ ਵਿਚ ਬਸੰਤ ਸਿੰਘ, ਭਗਵੰਤ ਸਿੰਘ ਉਰਫ ਬਾਜੇਕੇ, ਗੁਰਮੀਤ ਸਿੰਘ ਬੁੱਕਣ ਵਾਲਾ, ਸਰਬਜੀਤ ਸਿੰਘ ਉਰਫ਼ ਦਲਜੀਤ ਸਿੰਘ ਕਲਸੀ, ਗੁਰਜਿੰਦਰ ਸਿੰਘ ਉਰਫ ਗੁਰੀ ਔਜਲਾ, ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e