ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਜੇਲ੍ਹਾਂ ’ਚ ਵੀ ਵੱਡਾ ਐਕਸ਼ਨ

03/18/2023 6:33:33 PM

ਪਟਿਆਲਾ (ਰਾਹੁਲ) : ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਰਮਿਆਨ ਨਾਭਾ ਵਿਖੇ ਡੀ. ਐੱਸ. ਪੀ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਸੁਰੱਖਿਆ ਨੂੰ ਲੈ ਜੇਲ੍ਹ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਨਾਭਾ ਹਲਕੇ ਦੇ ਹਰ ਚੌਕਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ ਜਿੱਥੇ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ। ਉਥੇ ਹੀ ਸੂਬੇ ਭਰ ਵਿਚ ਪੁਲਸ ਵੱਲੋਂ ਥਾਂ-ਥਾਂ ’ਤੇ ਨਾਕੇਬੰਦੀ ਵੀ ਕੀਤੀ ਗਈ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਡੀ. ਐੱਸ. ਪੀ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਜੇਲ੍ਹ ਦੇ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ ਅੱਤਰੀ ਨੇ ਕਿਹਾ ਕਿ ਨਾਭਾ ਹਲਕੇ ਵਿਚ ਵੱਖ-ਵੱਖ ਚੌਂਕਾਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਮਾੜੇ ਅਨਸਰ ਸਿਰ ਨਾ ਉਠਾ ਸਕਣ।

ਇਹ ਵੀ ਪੜ੍ਹੋ : ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News