ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਸ ਨੇ ਵਧਾਈ ਚੌਕਸੀ, ਸਖ਼ਤ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ
Sunday, Mar 19, 2023 - 01:08 PM (IST)
ਬਾਘਾਪੁਰਾਣਾ (ਅਜੇ ਅਗਰਵਾਲ) : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਸ ਵੱਲੋਂ ਅਰੰਭੇ ਆਪ੍ਰੇਸ਼ਨ ਉਪਰੰਤ ਪੈਦਾ ਹੈਏ ਹਾਲਾਤ ਨੂੰ ਦੇਖਦਿਆਂ ਜ਼ਿਲ੍ਹਾ ਮੋਗਾ ਦੇ ਸਬ ਡਵੀਜ਼ਨ ਬਾਘਾਪੁਰਾਣਾ ਇਲਾਕੇ ਅੰਦਰ ਪੁਲਸ ਨੇ ਪੂਰੀ ਤਰ੍ਹਾਂ ਚੌਕਸੀ ਵਧਾ ਦਿੱਤੀ ਹੈ। ਜਿਸ ਦੇ ਚੱਲਦੇ ਪੁਲਸ ਵੱਲੋਂ ਸ਼ਹਿਰ ਅੰਦਰ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਚ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਨੂੰ ਲੈ ਕੇ ਜ਼ਿਲ੍ਹਾ ਪੁਲਸ ਮੁਖੀ ਜੇ ਏਲਨਚੇਲੀਅਨ ਨੇ ਲੱਗੇ ਨਾਕਿਆਂ ਦੀ ਚੈਕਿੰਗ ਕੀਤੀ ਅਤੇ ਫੋਰਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਮਨ ਸ਼ਾਂਤੀ ਭੰਗ ਕਰਨ ਵਾਲੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਹਾਲ ਰੱਖਣ ਲਈ ਸਹਿਯੋਗ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕ ਕਿਸੇ ਕਿਸਮ ਦੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਹੀਂ ਆਉਂਣਾ ਚਾਹੀਦਾ। ਪੁਲਸ ਦਾ ਮੁੱਖ ਮਕਸਦ ਪੰਜਾਬ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਹੈ। ਲੋਕ ਪੁਲਸ ਪ੍ਰਸ਼ਾਸਨ ਨੂੰ ਅਮਨ-ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਸਹਿਯੋਗ ਕਰਨ।