ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ਪੁਲਸ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ

03/20/2023 5:36:39 AM

ਜਲੰਧਰ/ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦੇ ਐੱਸ.ਐੱਸ. ਪੀ. ਸਤਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਇਸ ਮਾਮਲੇ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਪੁਲਸ ਨੇ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਸਮਰਥਕ ਤੋਂ ਇਕ 32 ਬੋਰ ਦਾ ਰਿਵਾਲਵਰ ਅਤੇ 32 ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਮੁਤਾਬਕ ਮੁਲਜ਼ਮ ਨੇ ਅੰਮ੍ਰਿਤਪਾਲ ਦੇ ਸਮਰਥਕ ਨੇ ਦੱਸਿਆ ਕਿ ਇਹ ਨਾਜਾਇਜ਼ ਕਾਰਤੂਸ ਉਸ ਨੂੰ ਗੁਰਭੇਜ ਸਿੰਘ ਨਾਂ ਦੇ ਵਿਅਕਤੀ ਨੇ ਅੰਮ੍ਰਿਤਪਾਲ ਦੇ ਕਹਿਣ ’ਤੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ ਕਾਫਲੇ ਨਾਲ ਮੌਜੂਦ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਵਿਚ ਅਜੇਪਾਲ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਸ਼ਾਮਲ ਹੈ, ਜਿਨ੍ਹਾਂ ਨੂੰ ਮਹਿਤਪੁਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਵੱਡੇ ਅਫਸਰ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦਾ ਅਸਲ ਸੱਚ (ਵੀਡੀਓ)

ਐੱਸ. ਐੱਸ. ਪੀ. ਨੇ ਦੱਸਿਆ ਕਿ 12 ਬੋਰ ਦੇ 6 ਨਾਜਾਇਜ਼ ਰਿਵਾਲਵਰ ਵੀ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇਕ ਨਾਜਾਇਜ਼ ਹਥਿਆਰ 315 ਬੋਰ ਰਿਕਵਰ ਹੋਣਾ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਬਾਕੀ ਸਾਰੇ ਮਾਮਲੇ ਦੀ ਜਾਂਚ ਚੱਲ ਰਹੀ। ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਹੋਰ 24 ਘੰਟਿਆਂ ਲਈ ਬੰਦ ਰਹੇਗਾ ਇੰਟਰਨੈੱਟ

ਪੁਲਸ ਅਫਸਰ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤੀ ਜਾਵੇ। ਲੋਕਾਂ ਦੇ ਸਹਿਯੋਗ ਨਾਲ ਹੀ ਲਾਅ ਐਂਡ ਆਰਡਰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪਸੀ ਭਾਈਚਾਰਾ ਕਾਇਮ ਰੱਖਿਆ ਜਾ ਰਿਹਾ ਹੈ। ਸੂਬੇ ਦੇ ਲਾਅ ਐਂਡ ਆਰਡਰ ਨੂੰ ਕਿਸੇ ਵੀ ਕੀਮਤ ’ਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਜੇਲ੍ਹਾਂ ’ਚ ਵੀ ਵੱਡਾ ਐਕਸ਼ਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News